ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਦਾ ਸਨਮਾਨ

0
50

ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਡੇਰਾ ਸ਼ਰਧਾਲੂਆਂ ਵੱਲੋਂ ਲੋੜਵੰਦਾਂ ਲਈ ਕੀਤੇ ਸੇਵਾ ਕਾਰਜਾਂ ਦੀ ਸਲਾਹੁਤਾ

ਫਾਜ਼ਿਲਕਾ (ਰਜਨੀਸ਼ ਰਵੀ) ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਤਾਲਾਬੰਦੀ ਤੇ ਕਰਫਿਊ ਦੌਰਾਨ ਉਪਜੇ ਹਾਲਾਤਾਂ ਵਿੱਚ ਜ਼ਰੂਰਤਮੰਦਾਂ ਦੀ ਮਦਦ ਕਰਨ ਅਤੇ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਲੜੀ ਜਾ ਰਹੀ ਲੜਾਈ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਲਈ ਜ਼ਿਲ੍ਹਾ ਫਾਜ਼ਿਲਕਾ  ਦੇ ਬਲਾਕ ਫਾਜ਼ਿਲਕਾ ਦੀ ਸਾਧ-ਸੰਗਤ ਨੂੰ ਸਨਮਾਨ ਪੱਤਰ ਦੇ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਗਿਆ ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਫਾਜ਼ਿਲਕਾ ਵਿੱਚ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ

ਫਾਜ਼ਿਲਕਾ ਵਿਖੇ ਹੋਏ ਸਮਾਗਮ ਵਿੱਚ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਸੇਵਾਦਾਰਾਂ ਨੂੰ  ਸਨਮਾਨ ਪੱਤਰ  ਦੇਕੇ ਸਨਮਾਨਿਤ  ਕੀਤਾ ਗਿਆ ਇਸ ਮੌਕੇ 45 ਮੈਂਬਰ ਗੁਰਦੀਪ ਸਿੰਘ ਅਤੇ ਬਲਾਕ ਜੁਮੇਵਾਰ ਅਸੋਕ ਇੰਸਾਂ ਅਤੇ ਹੋਰ ਸੇਵਾਦਾਰ ਮੌਜੂਦ ਸਨ ਇਸ ਮੌਕੇ ਦਿਤੇ ਸਨਮਾਨ ਪੱਤਰ ਵਿੱਚ  ਡਿਪਟੀ ਕਮਿਸ਼ਨਰ ਵੱਲੋਂ ਸੰਸਥਾ ਦੀ ਭਰਪੂਰ ਸ਼ਲਾਘਾ ਕੀਤੀ ਗਈ ਉਨ੍ਹਾਂ ਕਿਹਾ ਕਿ ਕਰਫਿਊ ਤੇ ਲਾਕਡਾਊਨ ਦੌਰਾਨ ਡੇਰਾ ਸੱਚਾ ਸੌਦਾ ਸੰਸਥਾ ਵੱਲੋਂ ਹਜ਼ਾਰਾਂ ਲੋਕਾਂ ਲਈ  ਲੰਗਰ ਭੋਜਨ ਦੀ ਵਿਵਸਥਾ ਕਰਕੇ  ਬਹੁਤ ਸ਼ਲਾਘਾਯੋਗ ਕਾਰਜ ਕੀਤਾ ਗਿਆ ਹੈ, ਜ਼ਿਲ੍ਹਾ ਪ੍ਰਸ਼ਾਸਨ ਇਸ ਲਈ ਸੰਸਥਾ ਦਾ ਦਿਲੋਂ ਧੰਨਵਾਦ ਕਰਦਾ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।