ਦੋ ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ

Drug Smuggler Sachkahoon

10 ਕਰੋੜ ਦੱਸਿਆ ਜਾ ਰਿਹੈ ਹੈਰੋਇਨ ਦਾ ਬਜ਼ਾਰੂ ਮੁੱਲ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 2 ਕਿਲੋਂ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ, ਜਿਸ ਦੀ ਬਜ਼ਾਰੂ ਕੀਮਤ 10 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁੱਖ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜਰ ਰੱਖਦੇ ਹੋਏ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਹੀ ਇਸ ਨਸ਼ਾ ਸਮੱਗਲਰ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਹਰਲੇ ਰਾਜਾਂ ਤੋਂ ਪੰਜਾਬ ਵਿੱਚ ਨਸ਼ਿਆਂਦੀ ਸਮੱਗਲਿੰਗ ਦੀ ਰੋਕਥਾਮ ਲਈ ਹਰਿਆਣਾ ਦੇ ਬਾਰਡਰ ’ਤੇ ਸਪੈਸ਼ਲ ਚੈਕਿੰਗ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਜਿਸ ਤਹਿਤ ਡੀਐਸਪੀ ਘਨੌਰ ਜਸਵਿੰਦਰ ਸਿੰਘ ਟਿਵਾਣਾ ਦੀ ਨਿਗਰਾਨੀ ਹੇਠ ਐਸ.ਆਈ ਦਰਸ਼ਨ ਸਿੰਘ ਮੁੱਖ ਅਫਸਰ ਥਾਣਾ ਸ਼ੰਭੂ ਵੱਲੋਂ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਪਿੰਡ ਬਪਰੋਰ ਵਿਖੇ ਨਾਕਾਬੰਦੀ ਦੌਰਾਨ ਚੈਕਿੰਗ ਕਰਦੇ ਹੋਏ ਸ਼ੱਕ ਦੇ ਅਧਾਰ ’ਤੇ ਦਿਨੇਸ਼ ਕੁਮਾਰ ਰਾਮਸਨਾ ਪੁੱਤਰ ਸੋਭਾਗਮਲ ਰਾਮਸਨਾ ਵਾਸੀ ਪਿੰਡ ਬਣੀ ਥਾਣਾ ਪਗਾਰੀਆ ਜਿਲ੍ਹਾ ਜਾਲਾਵਾੜਾ (ਰਾਜਸਥਾਨ) ਨੂੰ ਕਾਬੂ ਕਰਕੇ ਉਸ ਪਾਸੋ 02 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਗਿ੍ਰਫਤਾਰ ਕੀਤੇ ਗਏ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ। ਉਨ੍ਹਾਂ ਕਿਹਾ ਕਿ ਜਿਹੜੇ ਵੀ ਵਿਅਕਤੀਆਂ ਦੀ ਸਮੂਲੀਅਤ ਪਾਈ ਗਈ ਉਨ੍ਹਾਂ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ