ਭਾਰੀ ਮੀਂਹ ਕਾਰਨ ਦੇਸ਼ ਦੇ ਕਈ ਸੂਬਿਆਂ ’ਚ ਹੜ੍ਹ ਵਰਗੇ ਹਾਲਾਤ

0
120

ਹਰਿਆਣਾ, ਪੰਜਾਬ, ਰਾਜਸਥਾਨ, ਯੂਪੀ, ਦਿੱਲੀ ਸਮੇਤ ਹੋਰ ਰਾਜਾਂ ਵਿੱਚ ਲਗਾਤਾਰ ਪੈ ਰਿਹਾ ਮੀਂਹ 

(ਏਜੰਸੀ) ਨਵੀਂ ਦਿੱਲੀ। ਦੇਸ਼ ਦੇ ਕਈ ਸੂਬਿਆਂ ’ਚ ਲਗਾਤਾਰ ਤਿੰਨ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਨਦੀਆਂ ਦੇ ਪਾਣੀ ਦੇ ਪੱਧਰ ’ਚ ਕਾਫੀ ਵਾਧਾ ਹੋਇਆ ਹੈ। ਲੋਕਾਂ ਦੇ ਘਰਾਂ ’ਚ ਪਾਣੀ ਦਾਖਲ ਹੋ ਗਿਆ ਹੈ। ਬਾਰਸ਼ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਇਸ ਕਾਰਨ ਕਈ ਵਿਅਕਤੀਆਂ ਦੀ ਜਾਨ ਵੀ ਚਲੀ ਗਈ ਹੈ। ਹਰਿਆਣਾ, ਪੰਜਾਬ, ਰਾਜਸਥਾਨ, ਯੂਪੀ, ਦਿੱਲੀ ਸਮੇਤ ਹੋਰ ਰਾਜਾਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ, ਓਡੀਸ਼ਾ ਵਿੱਚ ਭਾਰੀ ਮੀਂਹ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਅਤੇ 12 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਦੂਜੇ ਪਾਸੇ ਹਿਮਾਚਲ, ਗੁਜਰਾਤ, ਬਿਹਾਰ, ਯੂਪੀ, ਕਰਨਾਟਕ, ਮਹਾਰਾਸ਼ਟਰ ਸਮੇਤ ਕਈ ਰਾਜਾਂ ਵਿੱਚ ਹੜ੍ਹ ਵਰਗੀ ਸਥਿਤੀ ਹੈ। ਹਿਮਾਚਲ ਵਿੱਚ ਭਾਰੀ ਮੀਂਹ ਅਤੇ ਧਰਤੀ ਖਿਸਕਨ ਕਾਰਨ ਕਈ ਇਲਾਕਿਆਂ ਵਿੱਚ ਸੜਕਾਂ ਜਾਮ ਹੋ ਗਈਆਂ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ *ਤੇ ਭੇਜਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਗੁਜਰਾਤ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਗੁਜਰਾਤ ਦੇ ਨਵੇਂ ਚੁਣੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਜਾਂ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਵੀ ਚਰਚਾ ਕੀਤੀ ਹੈ।

ਜ਼ਮੀਨ ਖਿਸਕਣ ਕਾਰਨ ਇੱਕ ਮਜ਼ਦੂਰ ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਜ਼ਮੀਨ ਖਿਸਕਣ ਕਾਰਨ ਇੱਕ ਨੇਪਾਲੀ ਮਜ਼ਦੂਰ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਮਿ੍ਰਤਕ ਦੀ ਪਛਾਣ ਧੰਨ ਬਹਾਦਰ (ਨੇਪਾਲ) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਤਿੰਨੇ ਤੜਕੇ ਸਵੇਰੇ 9 ਵਜੇ ਦੇ ਕਰੀਬ ਜ਼ਮੀਨ ਖਿਸਕਣ ਦੀ ਲਪੇਟ ਵਿੱਚ ਆ ਗਏ। ਇਸ ਦੌਰਾਨ ਧਨ ਬਹਾਦਰ ਦੀ ਮੌਕੇ *ਤੇ ਹੀ ਮੌਤ ਹੋ ਗਈ ਜਦੋਂ ਕਿ ਦੋ ਜ਼ਖਮੀ ਔਰਤਾਂ ਨੂੰ ਇਲਾਜ ਲਈ ਰੇਕੋਂਗ ਪੀਓ ਲਿਆਂਦਾ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਕੁੰਜੁਮ, ਸਪਿਤੀ ਵਿੱਚ ਬਰਫਬਾਰੀ ਹੋਈ। ਮੀਂਹ ਕਾਰਨ ਨਦੀ ਦਾ ਨਾਲਾ ਖਰਾਬ ਹੈ। ਕਈ ਸੜਕਾਂ ਬੰਦ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ