Breaking News

ਸਿੱਖਿਆ ਮੰਤਰੀ ਦਾ ਪੈਂਤਰਾ: ਤਨਖ਼ਾਹ ਦਾ ਮਸਲਾ ਹੱਲ ਕੀਤੇ ਬਿਨਾ ਹੀ ਚੁਕਵਾਇਆ ਧਰਨਾ

Education, Minister, Rule, Dharna, Solution, Salary, Issue, Resolved

ਕਿਹਾ, ਬਦਲੀਆਂ-ਮੁਅੱਤਲੀਆਂ ਹੋਣਗੀਆਂ ਰੱਦ

ਪਟਿਆਲਾ। ਸਾਂਝਾ ਅਧਿਆਪਕ ਮੋਰਚਾ ਵੱਲੋਂ 2 ਦਸੰਬਰ ਨੂੰ ਪਟਿਆਲਾ ਸ਼ਹਿਰ ਨੂੰ ਚੁਫੇਰਿਓਂ ਜਾਮ ਕਰਨ ਦੀ ਦਿੱਤੀ ਚਿਤਾਵਨੀ ਤੋਂ ਬਾਅਦ ਭਾਵੇਂ ਅੱਜ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਅਧਿਆਪਕਾਂ ਦੇ ਧਰਨੇ ‘ਚ ਪੁੱਜਣਾ ਪਿਆ ਪਰ ਉਨ੍ਹਾਂ ਨੇ ਚਲਾਕੀ ਨਾਲ ਪੈਂਤਰਾ ਖੇਡਦਿਆਂ ਤਨਖ਼ਾਹ ਦਾ ਮਸਲਾ ਹੱਲ ਕੀਤੇ ਬਿਨਾ ਹੀ ਧਰਨਾ ਚੁਕਵਾ ਦਿੱਤਾ ਇਸ ਮੌਕੇ ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀਆਂ ਕੀਤੀਆਂ ਬਦਲੀਆਂ, ਮੁਅੱਤਲੀਆਂ, ਟਰਮੀਨੇਸ਼ਨਾਂ ਨੂੰ ਰੱਦ ਕਰਨ ਸਮੇਤ ਅਧਿਆਪਕਾਂ ਦੀ ਤਨਖਾਹ ਸਬੰਧੀ ਮਸਲੇ ਨੂੰ 5 ਦਸੰਬਰ ਤੋਂ ਬਾਅਦ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਤੋਂ ਬਾਅਦ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਸਾਂਝਾ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੇ ਦਿੱਤੇ ਭਰੋਸੇ ਤੋਂ ਬਾਅਦ ਅਧਿਆਪਕਾਂ ਵੱਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ।
ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਇਸ ਮਸਲੇ ਸਬੰਧੀ 4 ਦਸੰਬਰ ਨੂੰ ਅਧਿਆਪਕ ਆਗੂਆਂ ਨਾਲ ਇੱਕ ਹੋਰ ਮੀਟਿੰਗ ਕਰਨਗੇ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਨਾਲ ਅਧਿਆਪਕਾਂ ਦੀ ਮੀਟਿੰਗ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਸਬੰਧੀ ਮੁੱਖ ਮੰਤਰੀ ਨਾਲ ਗੱਲ ਹੋ ਚੁੱਕੀ ਹੈ ਅਤੇ ਇਹ ਮੀਟਿੰਗ 5 ਤੋਂ 15 ਦਸੰਬਰ ਦੇ ਸਮੇਂ ਵਿੱਚ ਹੋਵੇਗੀ।
ਸਿੱਖਿਆ ਮੰਤਰੀ ਨੇ ਭੁੱਖ ਹੜ੍ਹਤਾਲ ਤੇ ਬੈਠੇ ਅਧਿਆਪਕਾਂ ਨੂੰ ਜੂਸ ਪਿਲਾ ਕੇ ਉਨ੍ਹਾਂ ਦੀ ਹੜ੍ਹਤਾਲ ਤੁੜਵਾਈ। ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਇਹ ਮੰਗਾਂ ਪੂਰ ਨਾ ਚੜ੍ਹੀਆਂ ਤਾਂ ਉਹ ਮੁੜ ਮੋਰਚਾ ਖੋਲ੍ਹਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top