ਪੰਜਾਬ

ਡੀਸੀ ਦੇ ਭਰੋਸੇ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਮਰਨ ਵਰਤ ਖਤਮ

Ending, Farmer, Organizations Trust, DC

ਝੋਨੇ ਦੀ ਚੁਕਾਈ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਸੀ ਮਰਨ ਵਰਤ

ਸੱਚ ਕਹੂੰ ਨਿਊਜ਼, ਬਠਿੰਡਾ

ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦੇ ਦਫਤਰ ਮੂਹਰੇ ਕਿਸਾਨ ਜੱਥੇਬੰਦੀਆਂ ਵੱਲੋਂ ਪਿਛਲੇ ਅੱਠ ਦਿਨਾਂ ਤੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਖਤਮ ਹੋ ਗਿਆ ਜੱਥੇਬੰਦੀਆਂ ਨੇ ਇਹ ਮਰਨ ਵਰਤ ਬਠਿੰਡਾ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨਾਲ ਹੋਈ ਗੱਲਬਾਤ ਦੌਰਾਨ ਡੀਸੀ ਦੇ ਦਿੱਤੇ ਗਏ ਭਰੋਸੇ ਤੋਂ ਬਾਅਦ ਇਹ ਧਰਨਾ ਚੁੱਕਿਆ ਗਿਆ  ਐਸ.ਡੀ.ਐਮ. ਬਠਿੰਡਾ ਅਮਰਿੰਦਰ ਸਿੰਘ ਟਿਵਾਣਾ ਨੇ ਮਰਨ ਵਰਤ ‘ਤੇ ਬੈਠੇ ਕਿਸਾਨਾਂ ਨੂੰ ਜੂਸ ਪਿਆ ਕੇ ਉਨ੍ਹਾਂ ਦਾ ਧਰਨਾ ਖ਼ਤਮ ਕਰਵਾਇਆ। ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ  ਦੇ ਆਗੂ  ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਟੜਾ ਅਤੇ ਰੇਸ਼ਮ ਸਿੰਘ ਯਾਤਰੀ ਨੇ ਦੱਸਿਆ ਕਿ ਸਮੇਂ ਦੀਆਂ ਸਰਕਾਰਾਂ ਕਿਸਾਨਾਂ ਦੀਆਂ ਵੈਰੀ ਬਣੀਆਂ ਹੋਈਆਂ ਹਨ ਕਿਉਂਕਿ ਕਿਸਾਨਾਂ ਦੀਆਂ ਮੰਡੀਆਂ ਵਿੱਚ ਹੋ ਰਹੀ ਲੁੱਟ ਤੇ ਦੁਰਦਸ਼ਾ ਪ੍ਰਤੀ ਸਰਕਾਰਾਂ ਨੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਕੋਈ ਜਿੰਮੇਵਾਰੀ ਨਹੀਂ ਸਮਝੀ ਜਾ ਰਹੀ

ਉਨ੍ਹਾਂ ਆਖਿਆ ਕਿ ਮੰਡੀਆਂ ਵਿੱਚ ਸ਼ਰੇਆਮ ਝੋਨੇ ਦੀ ਕਟੌਤੀ ਕੀਤੀ ਜਾ ਰਹੀ ਹੈ ਅਤੇ ਕਈ ਕਈ ਦਿਨ ਝੋਨੇ ਦੀ ਤੁਲਾਈ ਨਹੀਂ ਕੀਤੀ ਜਾਂਦੀ ਜਿਸ ਤੋਂ ਅੱਕ ਕੇ ਜੱਥੇਬੰਦੀ ਮਰਨ ਵਰਤ ‘ਤੇ ਬੈਠਣ ਲਈ ਮਜਬੂਰ ਹੋ ਗਈ ਹੈ ਕਿਸਾਨਾਂ ਦਾ ਇਹ ਧਰਨਾ ਅੱਜ ਅੱਠਵੇਂ ਦਿਨ ਵਿੱਚ ਦਾਖਲ ਹੋ ਗਿਆ ਪਰ ਜਿਲ੍ਹਾ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਜਲਦੀ ਹੱਲ ਕਰਨ ਦਾ ਭਰੋਸਾ ਦੇ ਕੇ ਇੱਕ ਵਾਰ ਮਰਨ ਵਰਤ ਸਮਾਪਤ ਕਰਵਾ ਦਿੱਤਾ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਦੱਸਿਆ ਕਿ ਕਿਸਾਨਾਂ ਵਲੋਂ ਝੋਨੇ ਦੀ ਖ਼ਰੀਦ ਅਤੇ ਚੁਕਾਈ ਸਬੰਧੀ ਧਰਨਾ ਲਾਇਆ ਗਿਆ ਸੀ ਜਿਹੜਾ ਕਿ 8 ਕਿਸਾਨ ਜਥੇਬੰਦੀਆਂ ਤੇ 4 ਜ਼ਿਲ੍ਹਿਆਂ ਦੇ ਖ਼ੁਰਾਕ ਤੇ ਸਿਵਲ ਸਪਲਾਈਜ਼ ਅਫ਼ਸਰਾਂ ਦੀ ਹੋਈ ਗੱਲਬਾਤ ਦੌਰਾਨ ਸਮਾਪਤ ਹੋ ਗਿਆ ਹੈ ਤੇ ਕਿਸਾਨਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਦੇ ਬਾਹਰ ਲਗਾਏ ਗਏ ਧਰਨੇ ਨੂੰ ਵਾਪਸ ਲਿਆ ਗਿਆ।

ਡਿਪਟੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਖਪ੍ਰੀਤ ਸਿੰਘ ਸਿੱਧੂ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ‘ਚੋਂ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਝੋਨੇ ਦੀ ਚੁਕਵਾਈ ਕਰ ਲਈ ਜਾਵੇਗੀ, ਜਦਕਿ ਮਾਨਸਾ, ਸ਼੍ਰੀ ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਦੀਆਂ ਮੰਡੀਆਂ ‘ਚੋਂ ਅਗਲੇ 72 ਘੰਟਿਆਂ ਦੇ ਅੰਦਰ-ਅੰਦਰ ਚੁਕਵਾਈ ਕਰ ਲਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਯਕੀਨ ਦਵਾਇਆ ਕਿ ਜੇਕਰ ਉਨ੍ਹਾਂ ਨੂੰ ਝੋਨੇ ਦੀ ਖਰੀਦ ਜਾਂ ਚੁਕਵਾਈ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਸ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਨਹੀਂ ਕਰਦਾ ਤਾਂ ਉਸ ਖਿਲਾਫ਼ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਅਫ਼ਸਰ ਬਠਿੰਡਾ ਸ਼੍ਰੀ ਅਮਨਪ੍ਰੀਤ ਸਿੰਘ ਵਿਰਕ, ਫ਼ਰੀਦਕੋਟ ਤੋਂ ਸ਼੍ਰੀ ਸੁਖਵਿੰਦਰ ਸਿੰਘ, ਸ਼੍ਰੀ ਮੁਕਤਸਰ ਸਾਹਿਬ ਤੋਂ ਦੀਵਾਨ ਚੰਦ ਸ਼ਰਮਾ, ਮਾਨਸਾ ਤੋਂ ਸੀਨੀਅਰ ਅਕਾਊਂਟਸ ਅਫ਼ਸਰ ਸ਼੍ਰੀ ਅਸ਼ਵਨੀ ਕੁਮਾਰ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜ਼ੰਸੀਆਂ ਦੇ ਜ਼ਿਲ੍ਹਾ ਮੈਨੇਜਰ ਅਤੇ ਹੋਰ ਅਫ਼ਸਰ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top