Breaking News

ਜੰਮੂ ਬੱਸ ‘ਚ ਧਮਾਕਾ, ਕਈ ਜਖ਼ਮੀ

Jammu, Bus

ਕਾਰਨਾਂ ਦਾ ਨਹੀਂ ਲੱਗਿਆ ਪਤਾ

ਜੰਮੂ (ਏਜੰਸੀ)। ਜੰਮੂ ‘ਚ ਇੱਕ ਬੱਸ ‘ਚ ਜ਼ਬਰਦਸਤ ਧਮਾਕਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਹ ਧਮਾਕਾ ਮੇਨ ਬੱਸ ਸਟੈਂਡ ਦੇ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ  ਇੱਕ ਬੱਸ ਸੜਕ ‘ਤੇ ਜਾ ਰਹੀ ਸੀ ਤਾਂ ਅਚਾਨਕ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੌਰਾਨ ਕਈਆਂ ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਧਮਾਕੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਧਮਾਕ ਤੋਂ ਬਾਅਦ ਜੰਮੂ ਪੁਲਿਸ ਨੇ ਘਟਨਾ ਵਾਲੇ ਸਥਾਨ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਤੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਾਕੇ ‘ਚ ਜ਼ਖਮੀਆਂ ਨੂੰ ਜੰਮੂ ਦੇ ਮੈਡੀਕਲ ਕਾਲਜ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

(Jammu)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top