Breaking News

ਕਿਸਾਨ ਵੱਲੋਂ ਪਤਨੀ ਤੇ ਦੋ ਬੱਚਿਆਂ ਦਾ ਕਤਲ

Farmer, Murders Wife, And Two Children

ਆਰਥਿਕ ਤੰਗੀ ਕਾਰਨ ਕੀਤਾ ਕਤਲ

ਫਿਰੋਜ਼ਪੁਰ, ਸਤਪਾਲ ਥਿੰਦ। ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਆਸਲ ਵਿਖੇ ਆਰਥਿਕ ਤੰਗੀ ਤੋਂ ਪੇਰਸ਼ਾਨ ਇੱਕ ਕਿਸਾਨ ਵੱਲੋਂ ਆਪਣੀ ਪਤਨੀ ਅਤੇ ਦੋ ਛੋਟੇ ਬੱਚਿਆਂ ਦਾ ਕਤਲ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਕਿਸਾਨ ਪਰਮਜੀਤ ਸਿੰਘ ਨੇ ਬੀਤੀ ਰਾਤ ਆਪਣੀ ਪਤਨੀ ‘ਤੇ ਤੇਜ਼ਥਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿਸਦੇ ਬਾਅਦ ਇੱਕ ਪੁੱਤ ਤੇ ਧੀ ਨੂੰ ਵੀ ਮਾਰ ਦਿੱਤਾ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਕਿਸਾਨ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪਰਮਜੀਤ ਸਿੰਘ ਦੇ ਸਿਰ ‘ਤੇ ਕਾਫੀ ਕਰਜ਼ਾ ਸੀ।ਜਿਸ ਕਾਰਨ ਆਈ ਆਰਥਿਕ ਤੰਗੀ ਕਾਰਨ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ ਤੇ ਇਸੇ ਪ੍ਰੇਸ਼ਾਨੀ ਦੇ ਚਲਦਿਆਂ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਥਾਣਾ ਫਿਰੋਜ਼ਪੁਰ ਸਦਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

ਪ੍ਰਸਿੱਧ ਖਬਰਾਂ

To Top