ਕਿਸਾਨਾਂ ਦਾ ਅੰਦੋਲਨ ਲਗਾਤਾਰ 9ਵੇਂ ਦਿਨ ਜਾਰੀ

0
70

ਕਿਸਾਨਾਂ ਜਥੇਬੰਦੀਆਂ ਦੇ ਨੁਮਾਇੰਦੇ ਕਰਨਗੇ ਅੱਜ ਮੀਟਿੰਗ
ਕੱਲ ਹੋਣ ਵਾਲੀ ਮੀਟਿੰਗ ਲਈ ਰਣਨੀਤੀ ਕਰਨਗੇ ਤਿਆਰ

ਚੰਡੀਗੜ੍ਹ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ 9ਵੇਂ ਦਿਨ ਜਾਰੀ ਹੈ। ਕੜਾਕੇ ਦੀ ਪੈ ਰਹੀ ਠੰਢ ਦੌਰਾਨ ਕਿਸਾਨ ਦਿੱਲੀ ਦੇ ਸਿੰਘੂ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨਾਂ ਦੇ ਹੌਂਸਲੇ ਬੁਲੰਦ ਹਨ। ਬੀਤੇ ਦਿਨ ਚੌਥੇ ਗੇੜ ਦੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਕਿਸਾਨ ਜਥੇਬੰਦੀਆਂਦੇ ਨੁਮਾਇੰਦੇ ਕਿਸਾਨਾਂ ਨਾਲ ਮੀਟਿੰਗ ਕਰਨਗੇ।

Farmers

ਕਿਸਾਨਾਂ ਦੀ ਮੀਟਿੰਗ ਲਗਭਗ 12 ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ‘ਚ ਕਿਸਾਨ ਜਥੇਬੰਦੀਆਂ ਕੱਲ੍ਹ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਦੀ ਰਣਨੀਤੀ ਤਿਆਰ ਕਰਨਗੇ। ਕਿਸਾਨ ਦੀ ਇਹ ਮੀਟਿੰਗ ਅਹਿਮ ਹੈ ਇਸ ਮੀਟਿੰਗ ‘ਚ ਕਿਸਾਨ ਜਥੇਬੰਦੀਆਂ ਦੇ ਵੱਖ-ਵੱਖ ਆਗੂ ਮੀਟਿੰਗ ਨੂੰ ਸੰਬੋਧਨ ਕਰਨਗੇ ਤੇ ਕਿਸਾਨਾਂ ਨਾਲ ਕੇਂਦਰ ਦੇ ਖੇਤੀ ਕਾਨੂੰਨਾਂ ਸਬੰਧੀ ਚਰਚਾ ਕਰਨਗੇ। ਉਮੀਦ ਹੈ ਕਿ ਕੱਲ੍ਹ ਕੇਂਦਰ ਨਾਲ ਹੋਣ ਵਾਲੀ ਕਿਸਾਨਾਂ ਦੀ ਮੀਟਿੰਗ ‘ਚ ਕੋਈ ਹੱਲ ਜ਼ਰੂਰ ਨਿਕਲੇਗਾ। ਓਧਰ ਕਿਸਾਨਾਂ ਦਾ ਅੰਦੋਲਨ ਵੀ ਦਿਨੋ-ਦਿਨ ਜ਼ੋਰ ਫੜਦਾ ਜਾ ਰਿਹਾ ਹੈ ਤੇ ਵੱਡੀ ਗਿਣਤੀ ‘ਚ ਕਿਸਾਨ ਇਸ ਅੰਦੋਲਨ ‘ਚ ਹਿੱਸਾ ਲੈ ਰਹੇ ਹਨ। ਕਿਸਾਨ ਆਪਣੇ ਨਾਲ ਕਈ ਮਹੀਨਿਆਂ ਦਾ ਰਾਸ਼ਨ ਨਾਲ ਲੈ ਕੇ ਇਸ ਧਰਨੇ ‘ਚ ਪਹੁੰਚੇ ਹਨ। ਇਸ ਕਿਸਾਨ ਅੰਦੋਲਨ ‘ਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਹੋਰ ਸੂਬਿਆਂ ਦੇ ਕਿਸਾਨ ਵੀ ਵੱਡੀ ਗਿਣਤੀ ‘ਚ ਹਿੱਸਾ ਲੈ ਰਹੇ ਹਨ ਤੇ ਕਿਸਾਨਾਂ ਦੇ ਇਸ ਅੰਦੋਲਨ ‘ਚ ਆਮ ਲੋਕ ਵੀ  ਆਪਣਾ ਯੋਗਦਾਨ ਦੇ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.