ਆੜ੍ਹਤੀਏ ਖਿਲਾਫ਼ ਕਾਰਵਾਈ ਨਾ ਕਰਨ ‘ਤੇ ਕਿਸਾਨਾਂ ਲਾਇਆ ਜਾਮ

0
Farmers, Planted, Taking, Action, Against, Ardhiyas

ਮਾਮਲਾ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ

ਬਰਨਾਲਾ|  ਜ਼ਿਲ੍ਹੇ ਦੇ ਪਿੰਡ ਮਾਨਾਂ ਪਿੰਡੀ ਦੇ ਕਿਸਾਨ ਵੱਲੋਂ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਆੜ੍ਹਤੀਆਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਤੋਂ ਖ਼ਫ਼ਾ ਹੋਈਆਂ ਕਿਸਾਨ ਜਥੇਬੰਦੀਆਂ ਨੇ ਅੱਜ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਜਾਮ ਕਰ ਦਿੱਤਾ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਆੜ੍ਹਤੀਏ ਨੇ ਜਾਅਲੀ ਪਰਨੋਟ ਵਿੱਚ ਦੋ ਲੱਖ ਰੁਪਏ ਦਾ ਕਰਜ਼ਾ ਲਿਖ ਲਿਆ , ਜਿਸ ਤੋਂ ਅੱਕ ਕੇ ਰੂਪ ਸਿੰਘ ਨੇ ਖ਼ੁਦਕੁਸ਼ੀ ਕੀਤੀ ਹੈ ਕਿਸਾਨਾਂ ਵੱਲੋਂ ਲਾਏ ਜਾਮ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਬਲਦੇਵ ਸਿੰਘ ਤੇ ਪਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਨਾਲ ਆੜ੍ਹਤੀਏ ਨੇ ਧੋਖਾ ਕੀਤਾ ਤੇ ਦੋ ਲੱਖ ਰੁਪਏ ਦਾ ਜਾਅਲੀ ਪਰਨੋਟ ਬਣਵਾ ਲਿਆ
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਆੜ੍ਹਤੀਏ ਨੇ ਕਿਸਾਨ ਰੂਪ ਸਿੰਘ ਵਿਰੁੱਧ ਕੇਸ ਦਰਜ ਕਰਵਾ ਦਿੱਤਾ ਤੇ ਕਿਸਾਨ ਨੂੰ ਜੇਲ੍ਹ ਵੀ ਹੋ ਗਈ ਆਗੂਆਂ ਅਨੁਸਾਰ ਮਹੀਨਾ ਜੇਲ੍ਹ ਕੱਟਣ ਤੋਂ ਬਾਅਦ ਕਿਸਾਨ ਦੇ ਪਰਿਵਾਰ ਨੂੰ ਵੀ ਜੇਲ੍ਹ ਭਿਜਵਾਉਣ ਦੀਆਂ ਧਮਕੀਆਂ ਦਿੱਤੀਆਂ ਜਾਣ ਲੱਗੀਆਂ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗਾ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਧੋਖਾਧੜੀ ਤੋਂ ਦੁਖੀ ਹੋਏ ਕਿਸਾਨ ਰੂਪ ਸਿੰਘ ਨੇ ਖ਼ੁਦਕੁਸ਼ੀ ਕੀਤੀ ਹੈ ਉਨ੍ਹਾਂ ਪੁਲਿਸ ‘ਤੇ ਆੜ੍ਹਤੀਏ ਉੱਪਰ ਕਾਰਵਾਈ ਨਾ ਕਰਨ ਦਾ ਇਲਜ਼ਾਮ ਲਾਇਆ ਜਾਮ ਦੌਰਾਨ ਭਾਵੇਂ ਕਿਸਾਨਾਂ ਨੇ ਟਰਾਲੀਆਂ ਲਾ ਕੇ ਕੌਮੀ ਸ਼ਾਹਰਾਹ ਜਾਮ ਕੀਤਾ ਹੋਇਆ ਸੀ ਪਰ ਇਸ ਦੌਰਾਨ ਲੋੜਵੰਦ ਮਰੀਜ਼ ਖਾਤਰ ਕਿਸਾਨਾਂ ਨੇ ਰਸਤਾ ਖੋਲ੍ਹ ਦਿੱਤਾ ਉੱਧਰ ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਮੁਲਾਜ਼ਮ ਮਨਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਵਿੱਚ ਮੁਲਜ਼ਮ ਆੜ੍ਹਤੀਏ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਛੇਤੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ