ਨਰਿੰਦਰ ਮੋਦੀ ਦੇ ਵਿਰੋਧ ’ਚ ਕਿਸਾਨਾਂ ਕੀਤਾ ਫਿਰੋਜ਼ਪੁਰ- ਫਾਜ਼ਿਲਕਾ ਰੋਡ ਗੋਲੂ ਕਾ ਮੌੜ ਜਾਮ

road

ਨਰਿੰਦਰ ਮੋਦੀ ਦੇ ਵਿਰੋਧ ’ਚ ਕਿਸਾਨਾਂ ਕੀਤਾ ਫਿਰੋਜ਼ਪੁਰ- ਫਾਜ਼ਿਲਕਾ ਰੋਡ ਗੋਲੂ ਕਾ ਮੌੜ ਜਾਮ

(ਵਿਜੈ ਹਾਂਡਾ) ਗੁਰੂਹਰਸਹਾਏ । ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਦੇ ਫਿਰੋਜ਼ਪੁਰ ਅੰਦਰ ਕੀਤੀ ਜਾ ਰਹੀ ਰੈਲੀ ਨੂੰ ਲੈ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਪਰਦਰਸਨ ਕੀਤਾ ਜਾ ਰਿਹਾ ਹੈ। ਇਸ ਮੋਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ ਦੇ ਜਿਲਾ ਫਾਜ਼ਿਲਕਾ ਦੇ ਪ੍ਰਧਾਨ ਹਰੀਸ ਨੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨਹੀਂ ਮੰਨ ਰਹੀਂ ਜਿਸ ਕਾਰਨ ਵਿਰੋਧਤਾ ਦਰਜ ਕੀਤੀ ਜਾ ਰਹੀ ਹੈ । ਉਹਨਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤੇ ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸਾਸ਼ਨ ਹਾਜਰ ਸੀ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਿਪਟਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here