ਖੇਤਾਂ ਚ ਬਿਜਲੀ ਸਪਲਾਈ ਠੱਪ ਹੋਣ ਦੇ ਰੋਸ ਵਜੋਂ ਕਿਸਾਨਾਂ ਕੀਤਾ ਫਿਰੋਜ਼ਪੁਰ ਫਾਜ਼ਿਲਕਾ ਜੀ ਟੀ ਰੋੜ ਜਾਮ

0
128

ਖੇਤਾਂ ਚ ਬਿਜਲੀ ਸਪਲਾਈ ਠੱਪ ਹੋਣ ਦੇ ਰੋਸ ਵਜੋਂ ਕਿਸਾਨਾਂ ਕੀਤਾ ਫਿਰੋਜ਼ਪੁਰ ਫਾਜ਼ਿਲਕਾ ਜੀ ਟੀ ਰੋੜ ਜਾਮ

ਗੁਰੂਹਰਸਹਾਏ (ਵਿਜੈ ਹਾਂਡਾ)। ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ਼ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਸੰਘਰਸ਼ ਕਰ ਰਹੇ ਹਨ । ਉਧਰ ਝੋਨੇ ਦਾ ਸੀਜ਼ਨ ਹੋਣ ਦੇ ਚੱਲਦਿਆਂ ਬੀਤੇ ਤਿੰਨ ਦਿਨਾਂ ਤੋਂ ਖੇਤਾਂ ਅੰਦਰ ਬਿਜਲੀ ਦੀ ਸਪਲਾਈ ਨਾ ਆਉਣ ਕਾਰਨ ਤੇ ਖੇਤਾਂ ਅੰਦਰ ਝੋਨੇ ਦੀ ਫਸਲ ਸੁਕਦਿਆ ਦੇਖ ਕਿਸਾਨਾਂ ਵਲੋਂ ਫਿਰੋਜ਼ਪੁਰ- ਫਾਜ਼ਿਲਕਾ ਜੀ ਟੀ ਰੋਡ ਜਾਮ ਕਰਦਿਆਂ ਧਰਨਾ ਲਾ ਦਿੱਤਾ ਗਿਆ । ਇਸ ਮੋਕੇ ਪਹੁੰਚੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜੋਨ ਪ੍ਰਧਾਨ ਧਰਮ ਸਿੰਘ ਸਿੱਧੂ ਨੇ ਕਿਹਾ ਕਿ ਜਿੰਨੀ ਦੇਰ ਤੱਕ ਤੱਕ ਬਿਜਲੀ ਸਪਲਾਈ ਬਹਾਲ ਨਹੀਂ ਹੋ ਜਾਂਦੀ ਧਰਨਾ ਜਾਰੀ ਰਹੇਗਾ।

ਉਧਰ ਇਸ ਮੋਕੇ ਕਿਸਾਨਾਂ ਨਾਲ ਗੱਲਬਾਤ ਕਰਨ ਪਹੁੰਚੇ ਬਿਜਲੀ ਬੋਰਡ ਦੇ ਐਕਸੀਅਨ ਸਤਵਿੰਦਰ ਸੋਢੀ ਵਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਕੁੱਝ ਕਾਰਨਾਂ ਕਰਕੇ ਬਿਜਲੀ ਬਹਾਲ ਨਹੀਂ ਹੋ ਸਕੀ ਤੇ ਅੱਜ ਦੂਸਰੇ ਬਿਜਲੀ ਸਟੇਸ਼ਨਾਂ ਤੋਂ ਬਿਜਲੀ ਸਪਲਾਈ ਜੋੜ ਕੇ ਖੇਤਾਂ ਅੰਦਰ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ। ਐਕਸੀਅਨ ਵਲੋਂ ਮਿਲੇ ਭਰੋਸੇ ਤੋਂ ਬਾਅਦ ਕਿਸਾਨਾਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।