ਫਿਰੋਜ਼ਪੁਰ: ਨਿਊ ਦੀਪ ਬੱਸ ਨੇ ਲਈਆਂ ਤਿੰਨ ਜਾਨਾਂ

0
Ferozepur, Three, New Deep, Bus

ਫਿਰੋਜ਼ਪੁਰ। ਨਿਊ ਦੀਪ ਬੱਸ ਨੇ ਲਈਆਂ ਤਿੰਨ ਜਾਨਾਂ ਫਿਰੋਜ਼ਪੁਰ-ਜ਼ੀਰਾ ਰੋਡ ‘ਤੇ ਨਿਊ ਦੀਪ ਕੰਪਨੀ ਦੀ ਤੇਜ਼ ਰਫਤਾਰ ਬੱਸ ਵੱਲੋਂ ਇਕ ਮਹਿਲਾ ਸਮੇਤ ਤਿੰਨ ਲੋਕਾਂ ਨੂੰ ਦਰੜ ਦਿੱਤਾ ਗਿਆ, ਹਾਦਸੇ ਵਿਚ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਨਿਊ ਦੀਪ ਕੰਪਨੀ ਦੀ ਬੱਸ ਫਿਰੋਜ਼ਪੁਰ ਤੋਂ ਜ਼ੀਰਾ ਜਾ ਰਹੀ ਸੀ, ਇਸ ਦੌਰਾਨ ਫਿਰੋਜ਼ਪੁਰ-ਜ਼ੀਰਾ ਹਾਈਵੇ ‘ਤੇ ਤੇਜ਼ ਰਫਤਾਰ ਬੱਸ ਨੇ ਫਿਰੋਜ਼ਪੁਰ ਵੱਲੋਂ ਆ ਰਹੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ਫਿਰੋਜ਼ਪੁਰ ਦੇ ਪਿੰਡ ਨਾਜੂ ਸ਼ਾਹ ਮਿਸ਼ਰੀ ਵਾਲਾ ਅਤੇ ਪਿੰਡ ਇਆਰੇ ਸ਼ਾਹ ਵਾਲਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਐੱਚ. ਓ. ਜਸਵੰਤ ਸਿੰਘ ਭੱਟੀ ਮੌਕੇ ‘ਤੇ ਪਹੁੰਚ ਗਏ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਬੱਸ ਕਾਫੀ ਤੇਜ਼ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਪੁਲਸ ਨੇ ਬੱਸ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਘਟਨਾ ਤੋਂ ਬਾਅਦ ਬਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।