ਸ੍ਰੀਨਗਰ ‘ਚ ਮੁਕਾਬਲਾ, ਇੱਕ ਅੱਤਵਾਦੀ ਢੇਰ

0

ਮੁਕਾਬਲੇ ‘ਚ ਸੀਆਰਪੀਐਫ ਜਵਾਨ ਹੋਇਆ ਸ਼ਹੀਦ

ਸ੍ਰੀਨਗਰ। ਜੰਮੂ ਕਸ਼ਮੀਰ (jammu kashmir) ਦੇ ਸ੍ਰੀਨਗਰ ‘ਚ ਸ਼ੁੱਕਰਵਾਰ ਰਾਤ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨੇ ਬਿਜਬੇਹਰਾ ਹਮਲੇ ਲਈ ਜ਼ਿੰਮੇਵਾਰ ਜੰਮੂ-ਕਸ਼ਮੀਰ ਇਸਲਾਮਿਕ ਸਟੇਟ ਦੇ ਇੱਕ ਅੱਤਵਾਦੀ ਨੂੰ ਮੁਕਾਬਲੇ ‘ਚ ਮਾਰ ਸੁੱਟਿਆ। ਇਸ ਦੌਰਾਨ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਇੱਕ ਹੈੱਡ ਕਾਂਸਟੇਬਲ ਸ਼ਹੀਦ ਹੋ ਗਿਆ।

terrorist

ਪੁਲਿਸ ਬੁਲਾਰੇ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮੁਕਾਬਲੇ ‘ਚ ਸੀਆਰਪੀਐਫ ਦੇ ਹੈੱਡ ਕਾਂਸਟੇਬਲ ਕੁਲਦੀਪ ਔਰਾਵ ਸ਼ਹੀਦ ਹੋ ਗਿਆ। ਅੰਤਿਮ ਰਿਪੋਰਟ ਮਿਲਣ ਤੱਕ ਅਭਿਆਨ ਜਾਰੀ ਸੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਬਾਹਰੀ ਇਲਾਕੇ ਮਾਲਬਾਗ ‘ਚ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੂਫੀਆ ਸੂਚਨਾ ਮਿਲਣ ‘ਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਤੇ ਸੀਆਰਪੀਐਫ ਦੇ ਜਵਾਨਾਂ ਨੇ ਸ਼ੁੱਕਰਵਾਰ ਰਾਤ ਸਾਂਝੀ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਕਿਹਾ ਕਿ ਸੁਰੱਖਿਆ ਬਲ ਜਦੋਂ ਇੱਕ ਵਿਸ਼ੇਸ਼ ਖੇਤਰ ਵੱਲ ਵਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਮੁਕਾਬਲੇ ‘ਚ ਮਾਰੇ ਗਏ ਆਈਐਸ ਅੱਤਵਾਦੀ ਦੀ ਪਛਾਣ ਜਾਹੀਦ ਦਾਸ ਵਜੋਂ ਹੋਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ