Breaking News

ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿੱਚ ਯੂਪੀ ਦੇ ਸਾਬਕਾ ਖੇਡ ਮੰਤਰੀ ਤੇ ਉਸ ਦੀ ਪਤਨੀ ਖਿਲਾਫ਼ ਮਾਮਲਾ ਦਰਜ਼

FIR,Uttar Pradesh, Former, Minister, Wife, Property, Disproportionate 

ਏਜੰਸੀ
ਫਤੇਹਪੁਰ, 7 ਜਨਵਰੀ।
ਉੱਤਰ ਪ੍ਰਦੇਸ਼ ਦੀ ਬਹੁਜਨ ਸਮਾਜ ਪਾਰਟੀ  ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਅਯੁੱਧਿਆ ਪ੍ਰਸਾਦ ਪਾਲ ਅਤੇ ਉਸ ਦੀ ਪਤਨੀ ਖਿਲਾਫ਼ ਆਮਦਨ ਤੋਂ ਵੱਧ ਧਨ ਮਾਮਲੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਮੁਖੀ ਕੁਮਾਰੀ ਅਰਪਣਾ ਗਾਂਗੁਲੀ ਨੇ ਅੱਜ ਇੱਥੇ ਦੱਸਿਆ ਕਿ ਫਤੇਹਪੁਰ ਦੇ ਆਇਹਸ਼ਾਹ ਵਿਧਾਨ ਸਭਾ ਹਲਕੇ ਤੋਂ ਪੰਜ ਵਾਰ ਵਿਧਾਇਕ ਅਤੇ ਬਸਪਾ ਸਰਕਾਰ ਵਿੱਚ ਖੇਡ ਮੰਤਰੀ ਰਹੇ ਅਯੁੱਧਿਆ ਪ੍ਰਸਾਦ ਪਾਲ ਅਤੇ ਉਸ ਦੀ ਪਤਨੀ ਦੇਵਕਲੀ ਖਿਲਾਫ਼ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ ਵਿੱਚ ਇਲਾਹਾਬਾਦ ਦੀ ਚੌਕਸੀ ਟੀਮ ਨੇ ਕੱਲ੍ਹ ਰਾਤ ਸ਼ਹਿਰ ਕੋਤਵਾਲੀ ਵਿੱਚ ਕੇਸ ਦਰਜ ਕਰਵਾਇਆ ਹੈ।

ਜ਼ਿਕਰਯੋਗ ਹੈ ਕਿ ਇਲਾਹਾਬਾਦ ਹਾਈਕੋਰਟ ਵਿੱਚ ਦਾਖਲ ਇੱਕ ਜਨ ਹਿੱਤ ਪਟੀਸ਼ਨ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਰਾਜ ਸਰਕਾਰ ਨੂੰ ਇੱਕ ਹਫ਼ਤੇ ਵਿੱਚ ਮੁਕੱਦਮੇ ਦੀ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

ਪ੍ਰਸਿੱਧ ਖਬਰਾਂ

To Top