ਮੁੰਬਈ ’ਚ ਲੱਕੜ ਦੇ ਗੋਦਾਮ ਵਿੱਚ ਲੱਗੀ ਅੱਗ

Fire in Mumbai Sachkahoon

ਮੁੰਬਈ ’ਚ ਲੱਕੜ ਦੇ ਗੋਦਾਮ ਵਿੱਚ ਲੱਗੀ ਅੱਗ

ਮੁੰਬਈ। ਦੱਖਣੀ ਮੱਧ ਮੁੰਬਈ ਦੇ ਭਾਇਖਲਾ ਵਿੱਚ ਮੁਸਤਫ਼ਾ ਬਜਾਰ ਵਿੱਚ ਲੱਕੜ ਦੇ ਗੋਦਾਮ ’ਚ ਸੋਮਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਫ਼ਾਇਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕੇ ਕਰੀਬ 5:30 ਵਜੇ ਮੁਸਤਫ਼ਾ ਬਾਜਾਰ ਵਿੱਚ ਲੱਕੜ ਦੇ ਗੋਦਾਮ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ’ਤੇ ਹੀ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਸੂਤਰਾਂ ਨੇ ਦੱਸਿਆ ਕਿ ਅੱਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਫਾਇਰ ਸੂਤਰਾਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਅਤੇ ਇਸ ਨਾਲ ਹੋਏ ਨੁਕਸਾਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ