ਪੰਜਾਬ

ਕਾਰ ਸਵਾਰ ਵਿਅਕਤੀਆਂ ਵੱਲੋਂ ਇਨੋਵਾ ਗੱਡੀ ‘ਤੇ ਫਾਇਰਿੰਗ

Firing, Onboard, Innova, Car, Rider

ਪਾਤੜਾਂ, ਭੂਸ਼ਣ ਸਿੰਗਲਾ

ਸ਼ਹਿਰ ਦੇ ਨਰਵਾਣਾ ਰੋਡ ਬਾਈਪਾਸ ‘ਤੇ ਕਾਰ ‘ਚ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਇਨੋਵਾ ਕਾਰ ‘ਤੇ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਗੱਡੀ ‘ਚ ਸਵਾਰ ਵਿਅਕਤੀ ਨੇ ਗੱਡੀ ਭਜਾ ਕੇ ਆਪਣੀ ਜਾਨ ਬਚਾਈ। ਕਾਰ ‘ਚ ਸਵਾਰ ਹਮਲਾਵਰ ਵਿਅਕਤੀ ਗੋਲੀਆਂ ਚਲਾਉਣ ਮਗਰੋਂ ਮੌਕੇ ਵਾਲੀ ਥਾਂ ‘ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਏ ਜਦੋਂਕਿ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈਆਂ। ਘਟਨਾ ਦਾ ਪਤਾ ਲੱਗਦਿਆਂ ਹੀ ਸਿਟੀ ਪੁਲਿਸ ਚੌਂਕੀ ਪਾਤੜਾਂ ਦੇ ਇੰਚਾਰਜ਼ ਦਰਬਾਰਾ ਸਿੰਘ ਨੇ ਮੌਕੇ ਵਾਲੀ ਥਾਂ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।

ਜਾਣਕਾਰੀ ਅਨੁਸਾਰ ਸ਼ਹਿਰ ਦੇ ਨਰਵਾਣਾ ਰੋਡ ਬਾਈਪਾਸ ‘ਤੇ ਇੱਕ ਸਵਿਫਟ ਡਿਜ਼ਾਇਰ ਗੱਡੀ ‘ਚ ਸਵਾਰ ਕੁਝ ਵਿਅਕਤੀਆਂ ਵੱਲੋਂ ਅਚਾਨਕ ਇੱਕ ਇਨੋਵਾ ਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਹਮਲਾ ਕਰਕੇ ਗੋਲੀਆਂ ਚਲਾਈਆਂ, ਜਿਸ ਦੌਰਾਨ ਗੱਡੀ ਦਾ ਸ਼ੀਸ਼ਾ ਟੁੱਟ ਗਿਆ ਪਰ ਗੱਡੀ ਵਿੱਚ ਸਵਾਰ ਵਿਅਕਤੀ ਦਾ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਘਟਨਾ ਵਾਲੀ ਥਾਂ ‘ਤੇ ਪੁੱਜੇ ਸਿਟੀ ਪੁਲਿਸ ਮੁਖੀ ਦਰਬਾਰਾ ਸਿੰਘ ਨੇ ਦੱਸਿਆ ਕਿ ਮੁੱਢਲੀ ਪੜਤਾਲ ਤਹਿਤ ਸੀਸੀਟੀਵੀ ਕੈਮਰਿਆਂ ਵਿੱਚੋਂ ਮਿਲੀਆਂ ਫੋਟੋਆਂ ‘ਤੇ ਜਾਂਚ ਕਰਦਿਆਂ ਦੋ ਵਿਅਕਤੀਆਂ ਦੀ ਪਹਿਚਾਣ ਹੋ ਗਈ ਹੈ, ਜਿਨ੍ਹਾਂ ‘ਚੋਂ ਮੁਖਤਿਆਰ ਸਿੰਘ ਵਾਸੀ ਸਮਾਣਾ ਤੇ ਸਾਹਿਬ ਸਿੰਘ ਵਾਸੀ ਪਾਤੜਾਂ ਤੇ ਦੋ ਅਣਪਛਾਤੇ ਵਿਅਕਤੀਆਂ ‘ਤੇ ਮਾਮਲਾ ਦਰਜ ਕਰ ਲਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top