Breaking News

ਤਲਵੰਡੀ ਸਾਬੋ ਦੇ ਸਰਕਾਰੀ ਸਕੂਲ ਦੇ ਬਾਹਰ ਫਾਇਰਿੰਗ, ਦੋ ਜਖਮੀ

Firing, Talwandi Sabo, Government School

ਤਲਵੰਡੀ ਸਾਬੋ ਦੇ ਸਰਕਾਰੀ ਸਕੂਲ ਦੇ ਬਾਹਰ ਫਾਇਰਿੰਗ, ਦੋ ਜਖਮੀ

ਬਠਿੰਡਾ (ਅਸ਼ੋਕ ਵਰਮਾ)। ਤਲਵੰਡੀ ਸਾਬੋ ਦੇ ਸਰਕਾਰੀ ਸਕੂਲ ਦੇ ਬਾਹਰ ਵੋਟਾਂ ਪੈਣ ਦੇ ਮਾਮਲੇ ‘ਚ ਹੋਈ ਤਕਰਾਰ ਉਪਰੰਤ ਹੋਈ ਫਾਇਰਿੰਗ ‘ਚ ਦੋ ਅਕਾਲੀ ਵਰਕਰਾਂ ਦੇ ਜਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਅਕਾਲੀ ਵਰਕਰਾਂ ਨੇ ਧਰਨਾ ਲਾ ਦਿੱਤਾ ਜਿਨ੍ਹਾਂ ਨੂੰ ਖਿੰਡਾਉਣ ਲਈ ਪੁਲਿਸ ਨੇ ਬਲ ਪ੍ਰੋਯੋਗ ਕੀਤਾ ਹੈ। ਪਤਾ ਲੱਗਿਆ ਹੈ ਕਿ ਸਾਬਕਾ ਅਕਾਲੀ ਵਿਧਾਇਕ ਜੀਤ ਮੋਹਿੰਦਰ ਸਿੰਘ ਮੌਕੇ ਤੇ ਪੁੱਜੇ ਹਨ। ਫਾਇੰਰਿਗ ਦੀ ਵਾਰਦਾਤ ਤੋਂ ਬਾਅਦ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਗੋਲੀਆਂ ਕਿਸ ਨੇ ਤੇ ਕਿਸ ਹਥਿਆਰ ਨਾਲ ਚਲਾਈਆਂ ਇਸ ਦਾ ਪਤਾ ਨਹੀਂ ਲੱਗਿਆ ਪਰ ਇਸ ਪਿੱਛੇ ਹਾਕਮ ਧਿਰ ਦਾ ਹੱਥ ਹੋਣ ਦੇ ਚਰਚੇ ਹਨ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top