ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਸ਼ਰਧਾਲੂ ਬਿਨਾ ਵੀਜ਼ਾ ਪੁੱਜੇ

0
First Time, Independence, Pilgrims, Arrive, Visa

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਿਆ, ਪਹਿਲਾ ਜੱਥਾ ਹੋਇਆ ਰਵਾਨਾ

ਪੀਐਮ ਮੋਦੀ ਨੇ ਕਿਹਾ, ਗੁਰੂ ਨਾਨਕ ਦੇਵ ਜੀ ਸਾਡੇ ਪ੍ਰੇਰਨਾ ਪੁੰਜ ਹਨ

ਇਮਰਾਨ ਖਾਨ ਦਾ ਸਵਾਗਤ ਕੀਤਾ ਪੀਐਮ ਮੋਦੀ ਨੇ

ਡੇਰਾ ਬਾਬਾ ਨਾਨਕ | ਸ੍ਰੀ ਗੁਰੂ ਨਾਨਕ ਦੇਵ ਜੀ ਦਾ  550ਵਾਂ ਪ੍ਰਕਾਸ਼ ਪੁਰਬ ਹਿੰਦ-ਪਾਕਿ ਸਬੰਧਾਂ ‘ਚ ਅੱਜ ਇਤਿਹਾਸਕ ਪਹਿਲ ਕਦਮੀ ਸਾਬਤ ਹੋਇਆ ਦੋਵਾਂ ਮੁਲਕਾਂ ਨੇ ਅੱਜ ਪਾਕਿਸਤਾਨ ਦੇ ਜ਼ਿਲ੍ਹੇ ਨਾਰੋਵਾਲ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਲਈ ਬਿਨਾ ਵੀਜ਼ੇ ਤੋਂ ਲਾਂਘਾ ਖੋਲ੍ਹ ਦਿੱਤਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਗੁਰਦਾਸਪੁਰ ‘ਚ ਸ੍ਰੀ ਕਰਤਾਰਪੁਰ ਸਾਹਿਬ ਦਾ ਉਦਘਾਟਨ ਕੀਤਾ ਉਨ੍ਹਾਂ ਡੇਰਾ ਬਾਬਾ ਨਾਨਕ ਸਥਿਤ ਲਾਂਘੇ ਦੀ ਚੈਕਪੋਸਟ ਤੋਂ 550 ਸ਼ਰਧਾਲੂਆਂ ਦਾ ਪਹਿਲਾ ਜੱਥਾ ਸ੍ਰੀ ਕਰਤਾਰਪੁਰਾ ਸਾਹਿਬ ਲਈ ਰਵਾਨਾ ਕੀਤਾ ਇਸ ਤੋਂ ਪਹਿਲਾਂ ਸਮਾਰੋਹ ‘ਚ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਸਮਰਪਿਤ ਕਰਨ ‘ਤੇ ਉਹੋ ਜਿਹਾ ਅਹਿਸਾਸ ਹੋ ਰਿਹਾ ਹੈ, ਜਿਹੋ ਜਿਹਾ ਤੁਹਾਨੂੰ ਸਾਰਿਆਂ?ਨੂੰ ਕਾਰ ਸੇਵਾ ਕਰਨ ਸਮੇਂ ਹੁੰਦਾ ਹੈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਅੱਜ ਤੋਂ ਸ਼ਰਧਾਲੂਆਂ ਲਈ ਖੁੱਲ੍ਹ ਜਾਵੇਗਾ ਇਸ ਮੌਕੇ ਮੰਚ ‘ਤੇ ਮੌਜ਼ੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜਪਾਲ ਵੀਪੀ ਬਦਨੌਰ, ਪੰਜਾਬ ਦੇ ਮੰਤਰੀ, ਵਿਧਾਇਕ, ਸਾਂਸਦ, ਕੇਂਦਰੀ ਮੰਤਰੀ ਪ੍ਰੀਸ਼ਦ ਦੇ ਮੈਂਬਰ, ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਹਾਜ਼ਰ ਸਨ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ‘ਤੇ ਉਨ੍ਹਾਂ ਦੀ ਇਸ ਪਵਿੱਤਰ ਧਰਤੀ ‘ਤੇ ਉਹ ਖੁਦ ਨੂੰ ਧੰਨ ਮਹਿਸੂਸ ਕਰ ਰਹੇ ਹਨ

ਓਧਰ ਪਾਕਿਸਤਾਨ ਵਾਲੇ ਪਾਸੇ ਲਾਂਘੇ ਦਾ ਸ਼ੁੱਭ ਆਰੰਭ ਮੁਲਕ ਦੇ ਵਜ਼ੀਰੇ-ਆਜ਼ਮ-ਇਮਰਾਨ ਖਾਨ ਨੇ ਕੀਤਾ ਪਾਕਿਤਸਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਤਿਹਾਸਕ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਰਸਮੀ ਉਦਘਾਟਨ ਕੀਤਾ ਉਨ੍ਹਾਂ ਕਿਹਾ ਕਿ ਅੱਜ ਅਸੀਂ ਨਾ ਸਿਰਫ਼ ਸਰਹੱਦ ਖੋਲ੍ਹ ਰਹੇ ਹਾਂ, ਸਗੋਂ ਸਿੱਖ ਭਾਈਚਾਰੇ ਲਈ ਆਪਣਾ ਦਿਲ ਵੀ ਖੋਲ੍ਹ ਰਹੇ ਹਾਂ ਇਸ ਦੌਰਾਨ ਉਨ੍ਹਾਂ ਆਪਣੀ ਸਰਕਾਰ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਦੀ ਸਰਕਾਰ ਇੰਨੀ ਹੁਨਰਮੰਦ ਹੈ ਰਿਕਾਰਡ ਸਮੇਂ ‘ਚ ਮੁਸ਼ਕਲ ਕੰਮ ਨੂੰ ਪੂਰਾ ਕਰਨ ਲਈ ਉਨ੍ਹਾਂ ਫਿਰ ਤੋਂ ਵਧਾਈ ਦੇਣਾ ਚਾਹੁੰਦੇ ਹਨ

ਖਾਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਕ੍ਰਿਕਟਰ ਤੋਂ ਰਾਜਨੇਤਾ ਬਣੇ ਨਵਜੋਤ ਸਿੰਘ ਸਿੱਧੂ ਸਮੇਤ 12,000 ਤੋਂ ਵੱਧ ਭਗਤਾਂ ਦੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਮੈਨੂੰ ਇੱਕ ਸਾਲ ਪਹਿਲਾਂ ਤੱਕ ਸ੍ਰੀ ਕਰਤਾਰਪੁਰ ਸਾਹਿਬ ਦੇ ਮਹੱਤਵ ਸਬੰਧੀ ਪਤਾ ਨਹੀਂ ਸੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅੰਤਿਮ 18 ਸਾਲ ਸ੍ਰੀ ਕਰਤਾਰਪੁਰ ਸਾਹਿਬ ‘ਚ ਬਿਤਾਏ ਸਨ ਖਾਨ ਨੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਪਹਿਲੇ ਜੱਥੇ ਦਾ ਸਵਾਗਤ ਕੀਤਾ, ਜਿਨ੍ਹਾਂ ਨੇ ਗਲਿਆਰੇ ਰਾਹੀਂ ਪਾਕਿਸਤਾਨ ‘ਚ ਦਾਖਲਾ ਕੀਤਾ, ਜੋ ਪਾਕਿਸਤਾਨ ‘ਚ ਸ੍ਰੀ ਗੁਰਦੁਆਰਾ ਦਰਬਾਰ ਸਾਹਿਬ ਨੂੰ ਜੋੜਦਾ ਹੈ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਸਿੱਖ ਭਾਈਚਾਰੇ ਨੂੰ ਵਧਾਈ ਦਿੰਦਿਆਂ ਇਮਰਾਨ ਖਾਨ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਇਤਿਹਾਸਕ ਉਦਘਾਟਨ ਖੇਤਰੀ ਸ਼ਾਂਤੀ ਲਈ ਪਾਕਿਸਤਾਨ ਦੀ ਵਚਨਬੱਧਤਾ ਦਾ ਪ੍ਰਮਾਣ ਹੈ ਖਾਨ ਨੇ ਇਸ ਮੌਕੇ ਆਪਣੇ ਸੰਦੇਸ਼ ‘ਚ ਕਿਹਾ, ‘ਅਸੀਂ ਮੰਨਦੇ ਹਾਂ ਕਿ ਖੇਤਰ ਦੀ ਖੁਸ਼ਹਾਲੀ ਤੇ ਸਾਡੀ ਆਉਣ ਵਾਲੀ ਪੀੜ੍ਹੀ ਦੇ ਉੱਜਵਲ ਭਵਿੱਖ ਦਾ ਰਾਹ ਸ਼ਾਂਤੀ ‘ਚ ਹੈ  ਖਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਲ ਸਦਭਾਵਨਾ ਦਾ ਬੁਨਿਆਦੀ ਸੰਕੇਤ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਪ੍ਰਤੀ ਉਨ੍ਹਾਂ ਦੇ ਡੂੰਘੇ ਸਨਮਾਨ ਦਾ ਪ੍ਰਤੀਬਿੰਬ ਹੈ

ਪੰਜਾਬ ਦੀ ਦੇਖਭਾਲ ਕਰਨਾ ਸਾਡੀ ਜ਼ਿੰਮੇਵਾਰੀ : ਅਮਰਿੰਦਰ ਸਿੰਘ

ਅਮਰਿੰਦਰ ਸਿੰਘ ਨੇ ਪਾਕਿਸਤਾਨ ਵੱਲ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਗੁਆਂਢੀ ਦੇਸ਼ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਸਮਾਂ ਬਦਲ ਰਿਹਾ ਹੈ ਤੇ ਸ਼ਾਂਤੀ ਤੇ ਪਿਆਰ ਦੀ ਅਵਾਜ਼ ਉੱਠ ਚੁੱਕੀ ਹੈ ਪਾਕਿ ਨੂੰ ਹੁਣ ਸਾਡੇ ਖਿਲਾਫ਼ ਵਰਤੋਂ ਕੀਤੇ ਜਾਣ ਵਾਲੇ ਪੈਸੇ ਨੂੰ ਆਪਣੀ ਜਨਤਾ ਦੀ ਖੁਸ਼ਹਾਲੀ ਲਈ ਸੜਕਾਂ, ਬਿਜਲੀ ਪਾਣੀ ਤੇ ਸਿੱਖਿਆ ‘ਤੇ ਖਰਚਾ ਕਰਨਾ ਚਾਹੀਦਾ ਹੈ ਪੰਜਾਬ ਦੀ ਦੇਖਭਾਲ ਕਰਨਾ ਸਾਡੀ ਜ਼ਿੰਮੇਵਾਰੀ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।