Breaking News

ਪਹਿਲਾਂ ਮਾਰੀ ਪਤਨੀ ਨੂੰ ਗੋਲੀ ਫਿਰ ਪੁੱਤ ਤੇ ਖੁਦ ਨੂੰ

Professor, Murder, Nalanda

ਧੀ ਨੇ ਲੁਕ ਕੇ ਬਚਾਈ ਜਾਨ

ਮਾਨਸਾ, ਸੁਖਜੀਤ।

ਮਾਨਸਾ ਦੇ ਨਾਲ ਲੱਗਦੇ ਪਿੰਡ ਖਿਆਲਾ ਕਲਾਂ ਵਿਖੇ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦੇ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਥਾਨਕ ਨਿਵਾਸੀ ਇੱਕ ਵਿਅਕਤੀ ਨੇ ਕਿਸੇ ਕਾਰਨ ਆਪਣੀ ਪਤਨੀ ਨੂੰ ਪਹਿਲਾਂ ਗੋਲੀ ਮਾਰ ਦਿੱਤੀ, ਜਿਸ ਤੋਂ ਬਾਅਦ ਉਸ ਨੇ ਆਪਣੇ ਪੁੱਤ ‘ਤੇ ਵੀ ਗੋਲੀ ਚਲਾ ਦਿੱਤੀ ਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਲਈ। ਇਸ ਘਟਨਾ ਤੋਂ ਪਹਿਲਾਂ ਉਕਤ ਵਿਅਕਤੀ ਦੀ ਧੀ  ਆਪਣੇ ਪਿਓ ਵੱਲੋਂ ਕੀਤੀ ਗਈ ਇਸ ਕਾਰਵਾਈ ਤੋਂ ਘਬਰਾ ਕੇ ਲੁਕ ਗਈ ਜਿਸ ਕਾਰਨ ਉਹ ਬਚ ਗਈ। ਇਸ ਘਟਨਾ ਸਬੰਧੀ ਜਦ ਲੋਕਾਂ ਨੂੰ ਪਤਾ ਲੱਗਿਆ ਤਾਂ ਉਹਨਾਂ ਜ਼ਖਮੀ ਹਾਲਤ ‘ਚ ਪਿਓ ਪੁੱਤ ਨੂੰ ਸਥਾਨਕ ਹਸਪਤਾਲ ਪਹੁੰਚਾਇਆ ਜਿੱਥੋਂ ਇਹਨਾਂ ਦੋਵਾਂ ਨੂੰ ਲੁਧਿਆਣਾ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਉਕਤ ਵਿਅਕਤੀ ਵੱਲੋਂ ਇਹ ਕਦਮ ਕਿਉਂਕਿ ਚੁੱਕਿਆ ਗਿਆ, ਦੀ ਪੁਲਿਸ ਜਾਂਚ ਕਰ ਰਹੀ ਹੈ, ਜਿਸ ਤੋਂ ਬਾਅਦ ਹੀ ਘਟਨਾ ਸਬੰਧੀ ਪੂਰੀ ਜਾਣਕਾਰੀ ਪਤਾ ਲੱਗ ਸਕੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top