ਜਿਲ੍ਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਖਾਧ ਪਦਾਰਥਾਂ ਦੇ ਭਰੇ ਸੈਂਪਲ

ਫੂਡ ਸੇਫਟੀ ਦੇ ਮਾਮਲੇ ਵਿੱਚ ਭ੍ਰਿਸ਼ਾਟਾਚਾਰ ਸਹਿਣਯੋਗ ਨਹੀਂ ਹੋਵੇਗਾ : ਜ਼ਿਲ੍ਹਾ ਸਿਹਤ ਅਫਸਰ

(ਨਰਿੰਦਰ ਸਿੰਘ ਬਠੋਈ) ਪਟਿਆਲਾ। ਜਿਲ੍ਹੇ ਵਿੱਚ ਲੋਕਾਂ ਨੂੰ ਸਾਫ ਸੁਥਰਾ ਖਾਧ ਪਦਾਰਥ ਮੁਹੱਈਆ ਕਰਵਾਉਣ ਅਤੇ ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਰੋਕਣ ਲਈ ਜ਼ਿਲ੍ਹਾ ਸਿਹਤ ਅਫਸਰ ਦੀ ਟੀਮ ਵੱਲੋਂ ਪਟਿਆਲਾ ਸ਼ਹਿਰ ਦੇ ਵੱਖ-ਵੱਖ ਥਾਂਵਾ ਤੇਂ ਬੇਕਰੀ ਅਤੇ ਨਮਕੀਨ ਦਾ ਉਤਪਾਦ ਕਰਕੇ ਵਿਕਰੀ ਕਰ ਰਹੇ ਯੂੁਨਿਟਾ/ਦੁਕਾਨਾਂ ਦੀ ਚੈਕਿੰਗ ਕਰਕੇ 06 ਸੈਂਪਲ (Food Samples) ਭਰੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਜਿਲ੍ਹਾ ਸਿਹਤ ਅਫਸਰ ਡਾ.ਦਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਜਿਸ ਵਿੱਚ ਫੂਡ ਸੇਫਟੀ ਅਫਸਰ ਗਗਨਦੀਪ ਕੌਰ ਅਤੇ ਕੰਵਰਦੀਪ ਸਿੰਘ ਸ਼ਾਮਲ ਸਨ, ਵੱਲੋ ਸੰਜੇ ਕਲੋਨੀ, ਅਨਾਰਦਾਨਾ ਚੌਂਕ ਅਤੇ ਪੁਰਾਣੀ ਅਨਾਜ ਮੰਡੀ ਵਿਖੇ ਬੇਕਰੀ ਅਤੇ ਨਮਕੀਨ ਦਾ ਉਤਪਾਦ ਕਰਕੇ ਵਿਕਰੀ ਕਰ ਰਹੇ ਯੁੂਨਿਟ/ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਉਥੋਂ ਨਮਕੀਨ,ਜੂਸ ਅਤੇ ਬਿਸਕੁੱਟ ਦੇ ਕੁੱਲ 6 ਸੈਂਪਲ ਭਰੇ ਗਏ।

ਜ਼ਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਭਰੇ ਗਏ ਇਨ੍ਹਾਂ ਸੈਂਪਲਾ ਨੂੰ ਲੈਬਾਟਰੀ ਵਿਖੇ ਜਾਂਚ ਲਈ ਭੇਜਿਆ ਜਾਵੇਗਾ ਅਤੇ ਲੈਬਾਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫੇਲ੍ਹ ਪਾਏ ਗਏ ਤਾਂ ਸਬੰਧਿਤ ਮਾਲਕਾਂ ਖਿਲਾਫ ਫੂਡ ਸੈਫਟੀ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਫੁੂਡ ਸੇਫਟੀ ਅਫਸਰਾਂ ਵੱਲੋ ਦੁਕਾਰਾਦਾਰਾਂ ਨੂੰ ਵਸਤਾਂ ਦਾ ਉਤਪਾਦ ਕਰਨ ਅਤੇ ਵਿਕਰੀ ਸਮੇਂ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਦੀਆ ਹਦਾਇਤਾਂ ਵੀ ਦਿੱਤੀਆਂ।

ਜ਼ਿਲ੍ਹਾ ਸਿਹਤ ਅਫਸਰ ਡਾ. ਦਲਜੀਤ ਸਿੰਘ ਨੇਂ ਕਿਹਾ ਕਿ ਫੂਡ ਸੇਫਟੀ ਦੇ ਮਾਮਲੇ ਵਿੱਚ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਸਹਿਣਯੋਗ ਨਹੀਂ ਹੋਵੇਗਾ ਅਤੇ ਜੇਕਰ ਕੋਈ ਵਿਅਕਤੀ ਫੂਡ ਪਦਾਰਥਾਂ ਦੀ ਸੈਂਪਲਿੰਗ ਰੋਕਣ, ਫੂਡ ਸੈਂਪਲ ਪਾਸ ਕਰਾਉਣ ਜਾਂ ਫੂਡ ਸੇਫਟੀ ਦੇ ਮਾਮਲੇ ਵਿੱਚ ਸਿਹਤ ਵਿਭਾਗ ਦੇ ਨਾਂਅ ’ਤੇ ਪੇਸੈ ਦੀ ਮੰਗ ਕਰਦਾ ਹੈ ਤਾਂ ਉਸ ਦੀ ਸੁਚਨਾ ਤੁੰਰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here