ਪੰਜਾਬ ਦੇ ਸਾਬਕਾ ਮੰਤਰੀ ਹਰਦੀਪਇੰਦਰ ਸਿੰਘ ਬਾਦਲ ਦਾ ਦੇਹਾਂਤ

Hardeep Inder Singh Bada

ਪੰਜਾਬ ਦੇ ਸਾਬਕਾ ਮੰਤਰੀ ਹਰਦੀਪਇੰਦਰ ਸਿੰਘ ਬਾਦਲ ਦਾ ਦੇਹਾਂਤ

(ਸੱਚ ਕਹੂੰ ਨਿਊਜ਼) ਲੰਬੀ। ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਹਰਦੀਪਇੰਦਰ ਸਿੰਘ ਬਾਦਲ ਦਾ ਅੱਜ ਦੇਹਾਂਤ ਹੋ ਗਿਆ। ਉਹ ਕਰੀਬ 79 ਸਾਲ ਦੇ ਸਨ। ਹਰਦੀਪਇੰਦਰ ਸਿੰਘ ਬਾਦਲ ਪਿਛਲੇ ਕੁਝ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਕੁਝ ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਦਿਲ ਦੇ ਵਾਲਵ ਦਾ ਆਪਰੇਸ਼ਨ ਕਰਵਾਇਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਿੱਠ ਦਰਦ ਦੀ ਸਿਕਾਇਤ ਤੋਂ ਬਾਅਦ ਮੁਹਾਲੀ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਅੱਜ ਉਨ੍ਹਾਂ ਦੀ ਸਿਹਤ ਜ਼ਿਆਦਾ ਵਿਗੜਨ ਕਾਰਨ ਅੱਜ ਦੁਪਹਿਰ ਬਾਅਦ ਉਨਾਂ ਨੇ ਮੋਹਾਲੀ ਹਸਪਤਾਲ ’ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ‘ਤੇ ਇਲਾਕੇ ‘ਚ ਸੋਗ ਦੀ ਲਹਿਰ ਹੈ।

ਜਿਕਰਯੋਗ ਹੈ ਕਿ ਉਹ ਬਾਦਲ, ਸੁਰਜੀਤ ਸਿੰਘ ਬਰਨਾਲਾ ਸਰਕਾਰ ਸਮੇਂ ਟਰਾਂਸਪੋਰਟ ਮੰਤਰੀ ਰਹੇ ਸਨ। ਉਹ 1980 ਤੋਂ 1985 ਦੌਰਾਨ ਹਲਕਾ ਲੰਬੀ ਤੋਂ ਦੋ ਵਾਰ ਵਿਧਾਇਕ ਵੀ ਚੁਣੇ ਗਏ ਸਨ। ਉਨਾਂ ਦਾ ਅੰਤਿਮ ਸਸਕਾਰ ਸਵੇਰੇ ਭਲਕੇ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ