ਸਾਬਕਾ ਐਸਪੀ ਸਲਵਿੰਦਰ ਸਿੰਘ ਨੂੰ ਜਬਰ ਜਨਾਹ ਮਾਮਲੇ ‘ਚ 10 ਸਾਲ ਦੀ ਸਜ਼ਾ

0
Former, Salwinder Singh, Jail, Raping

ਚੰਡੀਗੜ੍ਹ। ਪਠਾਨਕੋਟ ਅੱਤਵਾਦੀ ਹਮਲੇ ਮਗਰੋਂ ਚਰਚਾ ਵਿੱਚ ਆਏ ਸਾਬਕਾ ਐਸਪੀ ਸਲਵਿੰਦਰ ਸਿੰਘ ਨੂੰ ਜਬਰ ਜਨਾਹ ਕੇਸ ਵਿੱਚ 10 ਸਾਲ ਕੈਦ ਤੇ 50 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਗੁਰਦਾਸਪੁਰ ਅਦਾਲਤ ਨੇ ਬਲਾਤਕਾਰ ਦੇ ਕੇਸ ਦਾ ਫੈਸਲਾ ਸੁਣਾਉਂਦਿਆਂ ਸਲਵਿੰਦਰ ਨੂੰ ਇਹ ਸਜ਼ਾ ਸੁਣਾਈ।

ਸਲਵਿੰਦਰ ‘ਤੇ ਮਹਿਲਾ ਨੇ ਬਲਾਤਕਾਰ ਦੇ ਇਲਜ਼ਾਮ ਲਾਏ ਸੀ। ਅਦਾਲਤ ਵੱਲੋਂ ਸਲਵਿੰਦਰ ਨੂੰ 15 ਫਰਵਰੀ ਨੂੰ ਦੋਸ਼ੀ ਕਰਾਰ ਦਿੱਤਾ ਸੀ। ਅੱਜ ਇਸ ਕੇਸ ਵਿੱਚ ਸਜ਼ਾ ਦਾ ਐਲਾਨ ਕੀਤਾ ਗਿਆ। ਸਲਵਿੰਦਰ ਉੱਪਰ ਮਹਿਲਾ ਪੁਲਿਸ ਕਰਮਚਾਰੀਆਂ ਨੇ ਵੀ ਛੇੜਛਾੜ ਦੇ ਇਲਜ਼ਾਮ ਲਾਏ ਸੀ।

ਵਿਵਾਦਾਂ ਵਿੱਚ ਘਿਰਨ ਕਰਕੇ ਸਲਵਿੰਦਰ ਨੂੰ ਜਬਰੀ ਸੇਵਾਮੁਕਤ ਕਰ ਦਿੱਤਾ ਸੀ।ਜਿਕਰਯੋਗ ਹੈ ਕਿ ਐਸਪੀ ਸਲਵਿੰਦਰ ਸਿੰਘ ਦਾ ਨਾਂ ਪਠਾਨਕੋਟ ਅੱਤਵਾਦੀ ਹਮਲੇ ਕਰਕੇ ਚਰਚਾ ਵਿੱਚ ਆਇਆ ਸੀ। ਦਰਅਸਲ ਪਠਾਨਕੋਟ ਅੱਤਵਾਦੀ ਹਮਲੇ ਤੋਂ ਪਹਿਲਾਂ ਐਸਪੀ ਸਲਵਿੰਦਰ ਦੀ ਗੱਡੀ ਅੱਤਵਾਦੀਆਂ ਨੇ ਖੋਹੀ ਸੀ। ਇਸ ਤੋਂ ਬਾਅਦ ਐਸਪੀ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।