ਮਹਾਂਰਾਸ਼ਟਰ ‘ਚ ਸੜਕ ਹਾਦਸੇ ‘ਚ ਚਾਰ ਮੌਤਾਂ

0

ਮਹਾਂਰਾਸ਼ਟਰ ‘ਚ ਸੜਕ ਹਾਦਸੇ ‘ਚ ਚਾਰ ਮੌਤਾਂ

ਨਾਸਿਕ। ਮਹਾਂਰਾਸ਼ਟਰ ਦੇ ਨਾਸਿਕ ਜ਼ਿਲ੍ਹੇ ‘ਚ ਮਖਮਲਾਬਾਦ-ਮਟੋਰੀ ਮਾਰਗ ‘ਤੇ ਗੋਲਾਸੀ ਕੈਂਪ ‘ਚ ਮੋਟਰਸਾਈਕਲ ਜੀਪ ਦੀ ਟੱਕਰ ‘ਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ।

ਪੁਲਿਸ ਸੂਤਰਾਂ ਅਨੁਸਾਰ ਸੋਮਵਾਰ ਨੂੰ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਚਾਰ ਵਿਅਕਤੀ ਮੋਟਰਸਾਈਕਲ ਤੋਂ ਮਖਮਲਬਾਦ ਜਾ ਰਹੇ ਸਨ ਉਦੋਂ ਉਲਟ ਦਿਸ਼ਾ ਤੋਂ ਆ ਰਹੀ ਜੀਪ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਚਾਰੇ ਵਿਅਕਤੀਆਂ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਜੀਪ ਦਾ ਡਰਾਈਵਰ ਫਰਾਰ ਹੈ। ਸਥਾਨਕ ਲੋਕ ਤੁਰੰਤ ਘਟਨਾ ਸਥਾਨ ‘ਤੇ ਪਹੁੰਚੇ ਤੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਚਾਰੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਨਾਸਿਕ ਦੇ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਨੇ ਇਸ ਘਟਨਾ ‘ਚ ਜੀਪ ਡਰਾਈਵਰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ