ਸਿੱਧੂ ਵਿਵਾਦ ਦਰਮਿਆਨ ਚਾਰ ਮੰਤਰੀ ਪੁੱਜੇ ਦਿੱਲੀ, ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਕੀਤੀ ਮੁਲਾਕਾਤ

ਸ਼ਾਮ ਨੂੰ ਦਿੱਲੀ ਵਿੱਚ ਸਕਰੀਨਿੰਗ ਕਮੇਟੀ ਦੀ ਅਹਿਮ ਮੀਟਿੰਗ ’ਚ ਲਏ ਜਾ ਸਕਦੇ ਹਨ ਅਹਿਮ ਫੈਸਲੇ

  • ਮੀਟਿੰਗ ’ਚ ਸਿੱਧੂ ’ਤੇ ਹੋ ਸਕਦੀ ਹੈ ਕਾਰਵਾਈ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਨਵਜੋਤ ਸਿੱਧੂ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਪੈਦਾ ਹੋਏ ਵਿਵਾਦ ਦਰਮਿਆਨ ਚਾਰ ਮੰਤਰੀ ਦਿੱਲੀ ਪਹੁੰਚ ਗਏ ਹਨ। ਇਨ੍ਹਾਂ ਵਿੱਚ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ, ਭਾਰਤ ਭੂਸ਼ਣ ਆਸ਼ੂ, ਪਰਗਟ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਾਮਲ ਸਨ। ਉਨ੍ਹਾਂ ਨੇ ਦਿੱਲੀ ਵਿੱਚ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਨਾਂ ’ਤੇ ਚੋਣਾਂ ਲੜੀਆਂ ਜਾਣਗੀਆਂ। ਚੋਣਾਂ ‘ਚ ਕਾਂਗਰਸ ਦਾ ਚਿਹਰਾ ਹੋਵੇਗਾ। ਉਨ੍ਹਾਂ ਇਹ ਜਵਾਬ ਨਵਜੋਤ ਸਿੱਧੂ ਵੱਲੋਂ ਮੁੱਖ ਮੰਤਰੀ ਚਿਹਰਾ ਬਣਾਏ ਜਾਣ ਦੀ ਮੰਗ ਦੇ ਸਵਾਲ ‘ਤੇ ਦਿੱਤਾ।

ਸ਼ਾਮ ਨੂੰ ਦਿੱਲੀ ਵਿੱਚ ਸਕਰੀਨਿੰਗ ਕਮੇਟੀ ਦੀ ਅਹਿਮ ਮੀਟਿੰਗ ਹੋ ਰਹੀ ਹੈ। ਇਸ ‘ਚ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ‘ਤੇ ਮੋਹਰ ਲੱਗ ਸਕਦੀ ਹੈ। ਇਸ ਵਿੱਚ ਹਿੱਸਾ ਲੈਣ ਲਈ ਸਿੱਧੂ ਵੀ ਦਿੱਲੀ ਜਾਣਗੇ। ਇਸ ਤੋਂ ਪਹਿਲਾਂ ਸਾਰਾ ਮਾਮਲਾ ਹਾਈਕਮਾਂਡ ਨੂੰ ਦੱਸਿਆ ਜਾ ਚੁੱਕਾ ਹੈ। ਜਿਸ ਤਰ੍ਹਾਂ ਸਿੱਧੂ ਪਾਰਟੀ ਲਈ ਸਿਰਦਰਦੀ ਬਣੇ ਹੋਏ ਹਨ ਤੇ ਲਗਾਤਾਰ ਜਨਤਕ ਰੈਲੀਆਂ ’ਚ ਆਪਣੀ ਹੀ ਪਾਰਟੀ ਨੂੰ ਘੇਰਦੇ ਨਜ਼ਰ ਆਉਂਦੇ ਹਨ, ਜਿਸ ਨੂੰ ਲੈ ਕੈ ਸਿੱਧੂ ’ਤੇ ਕਾਰਵਾਈ ਹੋ ਸਕਦੀ ਹੈ ।

ਦਿੱਲੀ ਪਹੁੰਚੇ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਇਨ੍ਹੀਂ ਦਿਨੀਂ ਸਿੱਧੂ ਖ਼ਿਲਾਫ਼ ਖੁੱਲ੍ਹ ਕੇ ਬੈਠੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਦਾ ਕੰਮ ਕਾਂਗਰਸ ਦੇ ਕਲਚਰ ਮੁਤਾਬਕ ਨਹੀਂ ਹੈ। ਉਹ ਉਦੋਂ ਹੀ ‘ਮੈਂ’ ਦੀ ਗੱਲ ਕਰਦਾ ਹੈ ਜਦੋਂ ਉਸ ਨੂੰ ਪਾਰਟੀ ਬਾਰੇ ਗੱਲ ਕਰਨੀ ਚਾਹੀਦੀ ਹੈ। ਰੰਧਾਵਾ ਨੇ ਦੋ ਦਿਨ ਪਹਿਲਾਂ ਗ੍ਰਹਿ ਮੰਤਰਾਲਾ ਛੱਡਣ ਦੀ ਪੇਸ਼ਕਸ਼ ਵੀ ਕੀਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here