ਜੇਜੇਪੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਲਿਸਟ

0
Fourth list, Candidates, Released, JJP

ਚੰਡੀਗੜ੍ਹ। ਹਰਿਆਣਾ ਵਿਧਾਨਸਭਾ ਚੋਣਾਂ ਲਈ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ) ਨੇ ਅੱਜ ਭਾਵ ਵੀਰਵਾਰ ਨੂੰ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਲਿਸਟ ਜਾਰੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਜੇ. ਜੇ. ਪੀ ਦੀ ਇਹ ਚੌਥੀ ਲਿਸਟ ਹੈ, ਜਿਸ ‘ਚ 30 ਉਮੀਦਵਾਰਾਂ ਦੇ ਨਾਂਅ ਐਲਾਨੇ ਗਏ ਹਨ।

Fourth list,

ਦੱਸਿਆ ਜਾ ਰਿਹਾ ਹੈ ਕਿ ਜੇ.ਜੇ.ਪੀ ਨੇ ਉਚਾਨਾ ਕਲਾਂ ਤੋਂ ਦੁਸ਼ਯੰਤ ਚੌਟਾਲਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜੇ. ਜੇ. ਪੀ ਵੱਲੋਂ ਹੁਣ ਤੱਕ 72 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਕਰਨਾਲ ‘ਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਸਾਹਮਣੇ ਚੋਣਾਂ ਲਈ ਸਾਬਕਾ ਸੈਨਿਕ ਤੇਜ਼ ਬਹਾਦਰ ਯਾਦਵ ਨੂੰ ਜੇ. ਜੇ. ਪੀ ਨੇ ਮੈਦਾਨ ‘ਚ ਉਤਾਰਿਆ ਹੈ।

ਕਾਲਾਂਵਾਲੀ ਸੀਟ ਤੋਂ ਪਾਰਟੀ ਨੇ ਨਿਰਮਲ ਸਿੰਘ ਨੂੰ ਮੈਦਾਨ ‘ਚ ਉਤਾਰਿਆ ਹੈ। ਦੱਸਣਯੋਗ ਹੈ ਕਿ ਜੇ. ਜੇ. ਪੀ ਨੇ ਮੰਗਲਵਾਰ ਨੂੰ ਆਪਣੇ ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ ਕੀਤੀ ਸੀ, ਜਿਸ ‘ਚ 20 ਉਮੀਦਵਾਰਾਂ ਦੇ ਨਾਂਅ ਐਲਾਨ ਕੀਤੇ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।