ਮੰਗਾਂ ਨੇ ਮੰਨੇ ਜਾਣ ‘ਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵੱਲੋਂ ਖੁਦਕੁਸ਼ੀ ਦੀ ਚਿਤਾਵਨੀ

Freedom Fighters

ਕਿਸੇ ਵੀ ਕੁਰਬਾਨੀ ਲਈ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਤਿਆਰ : ਹਰਿੰਦਰ ਸਿੰਘ

ਸੰਗਰੂਰ (ਗੁਰਪ੍ਰੀਤ ਸਿੰਘ) ਫਰੀਡਮ ਫਾਇਟਰ ਉਤਰਾਅਧਿਕਾਰੀ ਜਥੇਬੰਦੀ ਪੰਜਾਬ ਵੱਲੋਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨੇ ਜਥੇਬੰਦੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਜ਼ਾਦੀ ਘੁਲਾਟੀਆਂ ਦੇ ਪ੍ਰੀਵਾਰ ਮੁੜ ਕੁਰਬਾਨੀਆਂ ਦੇਣ ਲਈ ਤਿਆਰ ਹਨ

 • ਆਤਮ ਹੱਤਿਆ ਕਰਨ ਦੀ ਜਰੂਰਤ ਪਈ ਤਾਂ ਉਹ ਪਿੱਛੇ ਨਹੀਂ ਹਟਣਗੇ।
 • ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਆਜ਼ਾਦੀ ਘੁਲਾਟੀਆ ਮੋਹਕਮ ਸਿੰਘ ਪਟਿਆਲਾ ਨੇ ਕਿਹਾ
 • ਆਜ਼ਾਦੀ ਘੁਲਾਟੀਆਂ ਅਤੇ ਉਹਨਾਂ ਦੇ ਪ੍ਰੀਵਾਰਾਂ ਨੂੰ ਹਰ ਸਾਲ 26 ਜਨਵਰੀ ਅਤੇ 15 ਅਗਸਤ ਨੂੰ ਲਾਲੀਪੋਪ ਹੀ ਦਿੱਤੇ ਜਾਂਦੇ ਹਨ
 • ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ।
 • ਆਜ਼ਾਦੀ ਘੁਲਾਟੀਆ ਮੋਹਕਮ ਸਿੰਘ ਅੱਜ ਸੰਗਰੂਰ ਵਿੱਚ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਪਹੁੰਚੇ ਸਨ।

ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਸੱਤਾ ਸੰਭਾਲਦਿਆਂ ਕਿਹਾ ਸੀ ਕਿ ਫਰੀਡਮ ਫਾਇਟਰ ਅਤੇ ਉਹਨਾ ਦੇ ਪਰਿਵਾਰਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ,

 • ਸੂਬੇ ਵਿੱਚ ਬੱਸ ਸਫਰ ਮੁਫਤ ਹੋਵੇਗਾ,
 • ਮੋਟਰਾਂ ਦੇ ਕੁਨੈਕਸ਼ਨ ਤੁਰੰਤ ਜਾਰੀ ਕੀਤੇ ਜਾਣਗੇ,
 • ਸਫਰ ਦੌਰਾਨ ਲੱਗਣ ਵਾਲੇ ਟੋਲ ਪਲਾਜਿਆਂ ਤੇ ਉਹਨਾਂ ਨੂੰ ਕੋਈ ਟੋਲ ਦੇਣ ਦੀ ਲੋੜ ਨਹੀਂ ਪਵੇਗੀ
 • ਆਜ਼ਾਦੀ ਘੁਲਾਟੀਆਂ ਦੇ ਪ੍ਰੀਵਾਰ ਦੀ ਤੀਜੀ ਪੀੜੀ ਪੋਤੇ  ਪੋਤੀਆਂ , ਧੀ-ਦੋਹਤੀਆਂ ਨੂੰ ਪੈਨਸ਼ਨ ਦਿੱਤੀ ਜਾਵੇਗੀ
 • ਹਰ ਸਾਲ 15 ਅਗਸਤ ਅਤੇ 26 ਜਨਵਰੀ ਮੌਕੇ ਹੋਣ ਵਾਲੇ ਪ੍ਰੋਗਰਾਮਾਂ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
 • ਖਾਲਸਾ ਨੇ ਕਿਹਾ ਕਿ ਸਰਕਾਰ ਦੇਸ਼ ਆਜ਼ਾਦ ਕਰਵਾਉਣ ਵਾਲਿਆਂ ਨੂੰ ਕੁਝ ਨਹੀਂ ਦਿੰਦੀ
 • ਦੇਸ਼ ਆਜ਼ਾਦ ਕਰਵਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪ੍ਰੀਵਾਰਾਂ ਦੀ ਦੁਸਰੀ ਪੀੜੀ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ
 • ਕਿਉਂਕਿ ਉਹਨਾਂ ਦੇ ਪ੍ਰੀਵਾਰ ਰੁਲਣ ਲਈ ਮਜਬੂਰ ਹੋ ਗਏ
 • ਪੜ੍ਹਾਈ ਲਿਖਾਈ ਤੋਂ ਵਾਂਝੇ ਰਹਿ ਗਏ।
 • ਉਹਨਾ ਕਿਹਾ ਕਿ ਜੇਕਰ ਕਿਸਾਨ ਦੀ ਆਤਮ ਹੱਤਿਆ ਤੇ ਉਸ ਦੇ ਪ੍ਰੀਵਾਰ ਨੂੰ ਨੌਕਰੀ ਅਤੇ ਕਰਜ ਮੁਆਫ ਕੀਤਾ ਜਾਂਦਾ ਹੈ
 • ਇਸ ਨੂੰ ਦੇਖਦੇ  ਹੋਏ ਆਜ਼ਾਦੀ ਘੁਲਾਟੀਏ ਵੀ ਆਤਮ ਹੱਤਿਆ ਕਰਨ ਲਈ ਮਜਬੂਰ ਹੋਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।