ਗੌਰਵ ਯਾਦਵ ਪੰਜਾਬ ਪੁਲਿਸ ਦੇ ਕਾਰਜਕਾਰੀ ਡੀਜੀਪੀ ਨਿਯੁਕਤ

dgp

 ਗੌਰਵ ਯਾਦਵ ਪੰਜਾਬ ਪੁਲਿਸ ਦੇ ਕਾਰਜਕਾਰੀ ਡੀਜੀਪੀ ਨਿਯੁਕਤ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੀਨੀਅਰ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦੇ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਹੁਣ ਪੰਜਾਬ ਪੁਲਿਸ ਦੀ ਕਮਾਨ ਗੌਰਵ ਯਾਦਵ ਦੇ ਹੱਥਾਂ ’ਚ ਹੋਵੇਗੀ। ਉਹ ਅੱਜ ਡੀਜੀਪੀ ਦਾ ਚਾਰਜ ਸੰਭਾਲਣ ਗਏ। ਦੱਸ ਦੇਈਏ ਕਿ ਪੰਜਾਬ ਦੇ ਡੀਜੀਪੀ ਵੀਕੇ ਭਵਰਾ ਦੇ ਦੋ ਮਹੀਨਿਆਂ ਦੀ ਛੁੱਟੀ ’ਤੇ ਜਾਣ ਕਾਰਨ ਉਹ ਇਹ ਅਹੁਦੇ ਤੇ ਕਾਰਜਕਾਰੀ ਡੀਜੀਪੀ ਵਜੋਂ ਕੰਮ ਕਰਨਗੇ।

ਪਿਛਲੇ ਮਹੀਨੇ ਹੀ ਆਈਪੀਐਸ ਗੌਰਵ ਯਾਦਵ ਸਮੇਤ 3 ਹੋਰ ਪੁਲਿਸ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਸਪੈਸ਼ਲ ਡੀਜੀਪੀ ਬਣਾਇਆ ਗਿਆ ਸੀ। 1992 ਬੈਂਚ ਦੇ ਆਈਪੀਐਸ ਅਧਿਕਾਰੀ ਗੌਰਵ ਯਾਦਵ, ਇਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਹਨ। ਮੰਨਿਆ ਜਾ ਰਿਹਾ ਹੈ ਕਿ ਸੂਬੇ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਧਿਆਨ ’ਚ ਰੱਖਦਿਆਂ ਭਾਵਰਾ ਨੂੰ ਇਸ ਅਹੁਦੇ ਤੋਂ ਲਾਂਬੇ ਕੀਤਾ ਕਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ