ਗੋਲਡ ਮੈਡਲਿਸਟ ਮੀਰਾ ਬਾਈ ਚਾਨੂ, ਲਵਪ੍ਰੀਤ ਸਮੇਤ ਹੋਰ ਖਿਡਾਰੀਆਂ ਦਾ ਫੁੱਲਾਂ ਨਾਲ ਸਵਾਗਤ

ਗੋਲਡ ਮੈਡਲਿਸਟ ਮੀਰਾ ਬਾਈ ਚਾਨੂ, ਲਵਪ੍ਰੀਤ ਸਮੇਤ ਹੋਰ ਖਿਡਾਰੀਆਂ ਦਾ ਫੁੱਲਾਂ ਨਾਲ ਸਵਾਗਤ

ਅੰਮ੍ਰਿਤਸਰ। ਇੰਗਲੈਂਡ ਦੇ ਬਰਮਿੰਘਮ ’ਚ ਰਾਸ਼ਟਰਮੰਡਲ ਖੇਡਾਂ ’ਚ ਤਮਗਾ ਲੈ ਕੇ ਪਰਤੇ ਦੇਸ਼ ਦੇ ਵੇਟਲਿਫਟਰ ਸ਼ਨੀਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰੇ। ਪੰਜਾਬ ਸਰਕਾਰ ਦੀ ਤਰਫੋਂ ਡੀਸੀ ਅੰਮ੍ਰਿਤਸਰ ਤੇ ਹੋਰ ਅਧਿਕਾਰੀ ਉਨ੍ਹਾਂ ਦਾ ਸਵਾਗਤ ਕਰਨ ਲਈ ਪੁੱਜੇ। ਹਵਾਈ ਅੱਡੇ ’ਤੇ ਸਾਰਿਆਂ ਨੇ ਉਨ੍ਹਾਂ ਦਾ ਤਿਲਕ, ਤਾੜੀਆਂ ਅਤੇ ਫੁੱਲਾਂ ਨਾਲ ਸਵਾਗਤ ਕੀਤਾ। ਇਸ ਤੋਂ ਬਾਅਦ ਸਾਰੇ ਖਿਡਾਰੀ ਪਟਿਆਲਾ ਲਈ ਰਵਾਨਾ ਹੋ ਗਏ, ਜਿੱਥੇ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ।

ਗੋਲਡਨ ਮੈਡਲ ਜੇਤੂ ਮੀਰਾ ਬਾਈ ਚਾਨੂ ਅੰਮ੍ਰਿਤਸਰ ਏਅਰਪੋਰਟ ’ਤੇ ਉਤਰੇ ਖਿਡਾਰੀਆਂ ਦੀ ਅਗਵਾਈ ਕਰਦੀ ਨਜ਼ਰ ਆਈ। ਸਾਰੇ ਖਿਡਾਰੀ ਉਸ ਦਾ ਪਿੱਛਾ ਕਰਦੇ ਨਜ਼ਰ ਆਏ। ਹਰ ਕਿਸੇ ਦੇ ਚਿਹਰਿਆਂ ’ਤੇ ਵੱਖਰੀ ਖੁਸ਼ੀ ਸੀ, ਜਿਵੇਂ ਲੰਮੀ ਜੰਗ ਤੋਂ ਬਾਅਦ ਆਪਣੇ ਦੇਸ਼ ਪਰਤਿਆ ਹੋਵੇ। ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਦੇ ਹੀ ਖਿਡਾਰੀਆਂ ਦਾ ਸਭ ਤੋਂ ਪਹਿਲਾਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਤਾੜੀਆਂ ਨਾਲ ਸਵਾਗਤ ਕੀਤਾ। ਇਸ ਤੋਂ ਬਾਅਦ ਸਾਰਿਆਂ ਨੇ ਗਰੁੱਪ ਫੋਟੋ ਕਰਵਾਈ। ਇਸ ਤੋਂ ਇਲਾਵਾ ਪੰਜਾਬ ਦੇ ਸੀਨੀਅਰ ਅਧਿਕਾਰੀ ਡੀਸੀ ਹਰਪ੍ਰੀਤ ਸਿੰਘ ਸੂਦਨ ਉਨ੍ਹਾਂ ਦਾ ਸਵਾਗਤ ਕਰਨ ਲਈ ਖੜ੍ਹੇ ਹੋਏ। ਸਾਰੇ ਖਿਡਾਰੀਆਂ ਦਾ ਤਿਲਕ ਅਤੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ।

ਲਵਪ੍ਰੀਤ ਦੇ ਪਰਿਵਾਰ ਨੇ ਭੰਗੜੇ ਪਾ ਕੇ ਕੀਤਾ ਸਵਾਗਤ

ਮੀਰਾ ਬਾਈ ਚਾਨੂ ਦੇ ਨਾਲ ਅੰਮ੍ਰਿਤਸਰ ਦਾ ਕਾਂਸੀ ਤਮਗਾ ਜੇਤੂ ਵੇਟਲਿਫਟਰ ਲਵਪ੍ਰੀਤ ਸਿੰਘ ਵੀ ਅੰਮ੍ਰਿਤਸਰ ਪਹੁੰਚਿਆ। ਉਨ੍ਹਾਂ ਦਾ ਸਵਾਗਤ ਕਰਨ ਲਈ ਉਨ੍ਹਾਂ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਸਮੇਤ ਅੰਮ੍ਰਿਤਸਰ ਭਰ ਤੋਂ ਪ੍ਰਸ਼ੰਸਕ ਫੁੱਲਾਂ ਦੀ ਵਰਖਾ ਕਰ ਕੇ ਪਹੁੰਚੇ। ਪਰਿਵਾਰ ਨੇ ਲਵਪ੍ਰੀਤ ਦਾ ਢੋਲ ਦੀ ਤਾਪ ਤੇ ਭੰਗੜਾ ਪਾ ਕੇ ਸਵਾਗਤ ਕੀਤਾ। ਫੁੱਲਾਂ ਦੀ ਵਰਖਾ ਕੀਤੀ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here