ਗੁਰਚਰਨ ਸਿੰਘ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ

0

ਗੁਰਚਰਨ ਸਿੰਘ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ

ਰਾਮਪੁਰਾ ਫੂਲ, (ਅਮਿਤ ਗਰਗ) ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ‘ਤੇ ਅਮਲ ਕਰਦਿਆਂ ਨੇੜਲੇ ਪਿੰਡ ਢਿਪਾਲੀ ਦੇ ਇੱਕ ਡੇਰਾ ਸ਼ਰਧਾਲੂ ਪਰਿਵਾਰ ਨੇ ਆਪਣੇ ਪਿਤਾ ਦੇ ਦਿਹਾਂਤ ਉਪਰੰਤ ਉਨ੍ਹਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰਕੇ ਮਾਨਵਤਾ ਭਲਾਈ ਦਾ ਕੰਮ ਕੀਤਾ ਹੈ ਬਲਾਕ ਦੇ 25 ਮੈਂਬਰ ਲਖਵੀਰ ਸਿੰਘ ਇੰਸਾਂ ਨੇ ਦੱਸਿਆ ਕਿ ਬਲਾਕ ਰਾਮਪੁਰਾ ਦੇ ਪਿੰਡ ਢਿਪਾਲੀ ਦੇ ਵਸਨੀਕ  ਗੁਰਚਰਨ ਸਿੰਘ ਇੰਸਾਂ (65) ਪੁੱਤਰ ਮੇਵਾ ਸਿੰਘ ਆਪਣੀ ਸਵਾਸਾਂ ਰੂਪੀ ਪੂੰਜੀ ਪੂਰੀ ਕਰਕੇ ਕੁੱਲ ਮਾਲਕ ਦੇ ਚਰਨਾਂ ‘ਚ ਜਾ ਬਿਰਾਜੇ  ਉਹਨਾਂ ਦੇ ਦਿਹਾਂਤ ਉਪਰੰਤ ਉਹਨਾਂ ਦੇ ਪੁੱਤਰ ਰੇਸ਼ਮ ਸਿੰਘ ਇੰਸਾਂ ਅਤੇ ਪੁੱਤਰੀਆਂ ਰਾਣੀ ਕੌਰ, ਵੀਰਪਾਲ ਕੌਰ ਇੰਸਾਂ ਅਤੇ ਹੋਰ ਪਰਿਵਾਰਕ ਮੈਬਰਾਂ ਵੱਲੋਂ ਗੁਰਚਰਨ ਸਿੰਘ ਇੰਸਾਂ ਦੀ ਅੰਤਿਮ ਇੱਛਾ ਅਨੁਸਾਰ ਮ੍ਰਿਤਕ ਦੇਹ ਨੂੰ ਰਾਜਸ੍ਰੀ ਮੈਡੀਕਲ ਰਿਸਰਚ ਇੰਸਟੀਚਿਊਟ, ਰਾਏਬਰੇਲੀ, ਉੱਤਰ ਪ੍ਰਦੇਸ਼ ਨੂੰ ਦਾਨ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰ ਦਿੱਤਾ

ਇਸ ਮੌਕੇ ਪਰਿਵਾਰਕ ਮੈਬਰਾਂ, ਰਿਸ਼ਤੇਦਾਰਾਂ, ਸ਼ਹਿਰ/ਪਿੰਡ ਵਾਸੀਆਂ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਬਰਾਂ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਸ਼ੋਸਲ ਡਿਸਟੈਂਸ ਦਾ ਪੂਰਾ ਖਿਆਲ ਰੱਖਦਿਆਂ ‘ਸਰੀਰਦਾਨੀ ਗੁਰਚਰਨ ਸਿੰਘ ਇੰਸਾਂ ਅਮਰ ਰਹੇ’ ਦੇ ਅਕਾਸ਼ ਗੂੰਜਦੇ ਨਾਅਰਿਆਂ ਨਾਲ ਅੰਤਿਮ ਵਿਦਾਇਗੀ ਦਿੱਤੀ ਫੁੱਲਾਂ ਨਾਲ ਸਜਾਈ ਵੈਨ ਨੂੰ ਪਿੰਡ ਦੀ ਸਰਪੰਚ ਸ਼ਿੰਦਰਪਾਲ ਕੌਰ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਗੁਰਜੀਤ ਸਿੰਘ ਮੌੜ ਮੈਂਬਰ, ਹਰਭਜਨ ਸਿੰਘ ਮੈਂਬਰ, ਬਲਾਕ ਭੰਗੀਦਾਸ ਗੁਰਪਿਆਰ ਸਿੰਘ ਇੰਸਾਂ, 15 ਮੈਂਬਰ ਰੋਹਿਤ ਇੰਸਾਂ, ਜਗਸੀਰ ਸਿੰਘ ਇੰਸਾਂ, ਪ੍ਰੀਤਮ ਸਿੰਘ, ਸੁਜਾਨ ਭੈਣ ਸੁਨੀਤਾ ਇੰਸਾਂ, ਭੋਲੀ ਇੰਸਾਂ, ਕ੍ਰਿਸ਼ਨਾ ਇੰਸਾਂ, ਮਨਜੀਤ ਕੌਰ ਇੰਸਾਂ, ਜਿੰਮੇਵਾਰ ਸੇਵਾਦਾਰਾਂ ਅਤੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ, ਯੂਥ ਵੈਲਫੇਅਰ ਫੇਡਰੇਸ਼ਨ ਦੇ ਮੈਬਰਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਸਾਧ-ਸੰਗਤ ਹਾਜ਼ਰ ਸੀ

ਵਹਿਮਾਂ ਭਰਮਾਂ ਤੋਂ ਦੂਰ ਰਹਿ ਕੇ ਪਰਿਵਾਰ ਨੇ ਸ਼ਲਾਘਾਯੋਗ ਕੰਮ ਕੀਤਾ

ਪਿੰਡ ਦੀ ਸਰਪੰਚ ਸਿੰਦਰਪਾਲ ਕੌਰ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਈ ਜਾ ਰਹੀ ਮੈਡੀਕਲ ਖੋਜਾਂ ਲਈ ਸਰੀਰਦਾਨ ਦੀ ਨਿਵੇਕਲੀ ਮੁਹਿੰਮ ਬਹੁਤ ਸ਼ਲਾਘਾਯੋਗ ਕਦਮ ਹੈ ਇਸ ਨਾਲ ਡਾਕਟਰੀ ਦੀ ਪੜ੍ਹਾਈ ਕਰ ਰਹੇ ਬੱਚਿਆਂ ਨੂੰ ਬਹੁਤ ਕੁਝ ਸਿੱਖਣ ਲਈ ਮਿਲਦਾ ਹੈ।

ਉਹਨਾਂ ਕਿਹਾ ਕਿ ਵਹਿਮਾਂ-ਭਰਮਾਂ ਤੋਂ ਦੂਰ ਹੋ ਕੇ ਪਰਿਵਾਰ ਵੱਲੋਂ ਮਾਨਵਤਾ ਭਲਾਈ ਦਾ ਕਾਰਜ ਕਰਨਾ ਕਾਬੀਲ ਏ ਤਾਰੀਫ ਹੈ। ਉਹਨਾਂ ਕਿਹਾ ਕਿ ਬੁਜ਼ਰਗ ਗੁਰਚਰਨ ਸਿੰਘ ਇੰਸਾਂ ਸਵਾਸ ਖਤਮ ਹੋਣ ਤੋਂ ਬਾਅਦ ਵੀ ਆਪਣੀ ਦੇਹ ਨੂੰ ਮਾਨਵਤਾ ਦੇ ਕੰਮਾਂ ‘ਚ ਲਾ ਗਿਆ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।