ਗੁਰਮੇਲ ਕੌਰ ਇੰਸਾਂ ਦੀ ਮਿ੍ਰਤਕ ਦੇਹ ਮੈਡੀਕਲ ਖੋਜ਼ਾਂ ਲਈ ਦਾਨ

0
282
Body Donation Sachkahoon

ਗੁਰਮੇਲ ਕੌਰ ਇੰਸਾਂ ਦੀ ਮਿ੍ਰਤਕ ਦੇਹ ਮੈਡੀਕਲ ਖੋਜ਼ਾਂ ਲਈ ਦਾਨ

(ਸੁਖਨਾਮ) ਬਠਿੰਡਾ । ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਬਠਿੰਡਾ ਦੀ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ।

ਜਾਣਕਾਰੀ ਅਨੁਸਾਰ ਗੁਰਮੇਲ ਕੌਰ ਇੰਸਾਂ ਵਾਸੀ ਗਲੀ ਨੰ:35, ਪਰਸ ਰਾਮ ਨਗਰ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੀ ਧੀ ਜਸਵੀਰ ਕੌਰ ਇੰਸਾਂ, ਜਵਾਈ ਨਛੱਤਰ ਸਿੰਘ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਆਦੇਸ਼ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ, ਬਠਿੰਡਾ ਨੂੰ ਦਾਨ ਕੀਤਾ ਗੁਰਮੇਲ ਕੌਰ ਇੰਸਾਂ ਅਮਰ ਰਹੇ, ਜਬ ਤਕ ਸੂਰਜ ਚਾਂਦ ਰਹੇਗਾ, ਗੁਰਮੇਲ ਕੌਰ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮਿ੍ਰਤਕ ਦੀ ਦੇਹ ਨੂੰ ਰਿਸ਼ਤੇਦਾਰਾਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮਿ੍ਰਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ 45 ਮੈਂਬਰ ਪੰਜਾਬ ਗੁਰਮੇਲ ਸਿੰਘ ਇੰਸਾਂ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ