Breaking News

ਸਰਹੱਦ ਤੋਂ ਕਰੀਬ ਸਾਢੇ 23 ਕਰੋੜ ਦੀ ਹੈਰੋਇਨ ਬਰਾਮਦ

Harbin, Seized, Heroin

ਫਿਰੋਜ਼ਪੁਰ । ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਬੀ.ਐੱਸ.ਐੱਫ. ਨੇ ਸਰਪੰਚ ਅਪ੍ਰੇਸ਼ਨ ਦੌਰਾਨ ਕਰੀਬ 4 ਕਿਲੋ 730 ਗ੍ਰਾਮ ਹੈਰੋਇਨ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ‘ਚ ਕੀਮਤ ਕਰੀਬ ਸਾਢੇ 23 ਕਰੋੜ ਰੁਪਏ ਬਣਦੀ ਹੈ। ਬੀ.ਐੱਸ.ਐੱਫ. ਪੰਜਾਬ ਫਰੰਟੀਅਰ ਦੇ ਸੀਨੀਅਰ ਪਬਲਿਕ ਰਿਲੇਸ਼ਨ ਅਫਸਰ ਆਰ.ਐੈੱਸ. ਕਟਾਰੀਆ ਡੀ.ਆਈ.ਜੀ. ਤੋਂ ਮਿਲੀ ਜਾਣਕਾਰੀ ਮੁਤਾਬਕ ਪੈਂਦੀ ਧੁੰਦ ਨੂੰ ਦੇਖਦੇ ਹੋਏ ਫਿਰੋਜ਼ਪੁਰ ਸੈਕਟਰ ‘ਚ ਤਸਕਰਾਂ ਅਤੇ ਦੇਸ਼ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਫੇਲ ਕਰਨ ਲਈ ਸਖਤ ਸੁਰੱਖਿਆ ਦੇ ਪ੍ਰਬੰਧ ਕਰਦਿਆਂ ਪੈਟਰੋਲਿੰਗ ਤੇਜ ਕੀਤੀ ਗਈ ਹੈ। ਬੀ.ਐੱਸ.ਐੱਫ. ਨੂੰ ਗੁਪਤ ਸੂਚਨਾ ਮਿਲੀ ਸੀ ਕਿ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਚੌਕੀ ਜਗਦੀਸ਼ ਦੇ ਏਰੀਆ ‘ਚ ਪਾਕਿ ਸਮੱਗਲਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਸਕਦੇ ਹਨ। ਡੀ.ਆਈ.ਜੀ. ਕਟਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਬੀ.ਓ.ਪੀ. ਜਗਦੀਸ਼ ਦੇ ਏਰੀਆ ‘ਚ ਤਾਇਨਾਤ ਬੀ.ਐੱਸ.ਐੱਫ. ਦੀ 29 ਬਟਾਲੀਅਨ ਵਲੋਂ ਜਦੋਂ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ ਤਾਂ ਉਨ੍ਹਾਂ ਨੂੰ ਪਿੱਲਰ ਨੰ: 193/4-5 ‘ਚ ਰੱਖੀ ਹੈਰੋਇਨ ਦੇ ਪੈਕਟ ਮਿਲੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top