ਹੈਰੀਮਾਨ ਵੱਲੋਂ ਸਨੌਰ ਲਈ 2 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ

0
58
Development Work Sachkahoon

ਹਲਕੇ ਦਾ ਸਰਵਪੱਖੀ ਵਿਕਾਸ ਮੇਰੀ ਪਹਿਲੀ ਪ੍ਰਾਥਮਿਕਤਾ : ਹੈਰੀਮਾਨ

(ਰਾਮ ਸਰੂਪ ਪੰਜੋਲਾ) ਸਨੌਰ । ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ। ਇਹ ਪ੍ਰਗਟਾਵਾ ਹਲਕਾ ਸਨੌਰ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਹਲਕੇ ਵਿੱਚ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਵਪੱਖੀ ਵਿਕਾਸ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਹਨਾਂ ਪਹਿਲੀ ਪ੍ਰਾਥਮਿਕਤਾ ਹੈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਸਿੰਘਪੁਰਾ ਵਿਖੇ 20 ਲੱਖ ਰੁਪਏ ਅਤੇ ਭਾਂਖਰ ਰੋਡ ਵਿਖੇ 18 ਲੱਖ 80 ਹਜਾਰ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਦੀ ਲਗਵਾਈ ਦਾ ਕੰਮ ਸ਼ੁਰੂ ਕਰਵਾਇਆ।

ਪਿੰਡ ਧਰਮਕੋਟ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਜੰਞ ਘਰ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਅਤੇ ਸਨੌਰ ਸ਼ਹਿਰ ਵਿੱਚ ਬੱਸ ਸਟੈਂਡ ਦੇ ਨੇੜੇ 9 ਲੱਖ 87 ਹਜਾਰ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਦੀ ਲਗਵਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਹੈਰੀਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇੰਟਰਲਾਕ ਟਾਇਲਾਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਨੂੰ ਆਵਾਜਾਈ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪਟਿਆਲਾ ਰੋਡ ਵਿਖੇ 12 ਲੱਖ 45 ਹਜਾਰ ਰੁਪਏ ਦੀ ਲਾਗਤ ਨਾਲ ਡ੍ਰੇਨੇਜ ਸਿਸਟਮ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਸ਼ਹੀਦ ਊਧਮ ਸਿੰਘ ਪਾਰਕ ਨੇੜੇ ਕੰਬੋਜ ਧਰਮਸਾਲਾ ਵਿਖੇ 7 ਲੱਖ ਰੁਪਏ ਦੀ ਲਾਗਤ ਨਾਲ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਸੀਵਰੇਜ ਲਈ 61 ਕਰੋੜ ਰੁਪਏ ਦੀ ਮਨਜੂਰੀ ਮਿਲ ਗਈ ਹੈ ਜਿਸ ਵਿੱਚੋਂ 10 ਕਰੋੜ ਰੁਪਏ ਆ ਚੁੱਕੇ ਹਨ ਅਤੇ ਦੱਖਣੀ ਬਾਈਪਾਸ ਤੋਂ ਸਨੌਰ ਰੋਡ ਨੂੰ ਜੋੜਨ ਲਈ 9 ਕਰੋੜ 33 ਲੱਖ ਰੁਪਏ ਦਾ ਟੈਂਡਰ ਪਾਸ ਹੋ ਚੁੱਕਿਆ ਹੈ ਜਿਸਦਾ ਕੰਮ ਇਸੇ ਮਹੀਨੇ ਤੋਂ ਸ਼ੁਰੂ ਹੋ ਜਾਵੇਗਾ। ਇਸ ਮੌਕੇ ਅਸਵਨੀ ਕੁਮਾਰ ਬੱਤਾ ਚੇਅਰਮੈਨ ਬਲਾਕ ਸੰਮਤੀ ਸਨੌਰ, ਗੁਰਮੁੱਖ ਸਿੰਘ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ, ਹਰਦੀਪ ਸਿੰਘ ਜੋਸਨ ਚੇਅਰਮੈਨ ਓਬੀਸੀ ਵਿੰਗ ਜਿਲ੍ਹਾ ਪਟਿਆਲਾ ਆਦਿ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ