ਹਰਿਆਣਾ ਦੇ ਆਲਰਾਊਂਡਰ ਸ਼ਾਹਬਾਜ਼ ਅਹਿਮਦ ਭਾਰਤੀ ਟੀਮ ‘ਚ ਸ਼ਾਮਲ

ਹਰਿਆਣਾ ਦੇ ਆਲਰਾਊਂਡਰ ਸ਼ਾਹਬਾਜ਼ ਅਹਿਮਦ ਭਾਰਤੀ ਟੀਮ ‘ਚ ਸ਼ਾਮਲ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਹਰਿਆਣਾ ਦੇ ਆਲਰਾਊਂਡਰ ਸ਼ਾਹਬਾਜ਼ ਅਹਿਮਦ ਜ਼ਿੰਬਾਬਵੇ ਦੇ ਖਿਲਾਫ 18 ਅਗਸਤ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ‘ਚ ਟੀਮ ਇੰਡੀਆ ਦਾ ਹਿੱਸਾ ਹੋਣਗੇ। ਉਸ ਨੂੰ ਵਾਸ਼ਿੰਗਟਨ ਸੁੰਦਰ ਦੀ ਜਗ੍ਹਾ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਵਾਸ਼ਿੰਗਟਨ ਸੁੰਦਰ ਸੱਟ ਕਾਰਨ ਇਸ ਸੀਰੀਜ਼ ਤੋਂ ਬਾਹਰ ਹੋ ਗਿਆ ਹੈ। ਸ਼ਾਹਬਾਜ਼ ਅਹਿਮਦ 17 ਅਗਸਤ ਨੂੰ ਟੀਮ ਨਾਲ ਜੁੜ ਸਕਦੇ ਹਨ। ਭਾਰਤੀ ਟੀਮ ਨੂੰ ਜ਼ਿੰਬਾਬਵੇ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡਣੀ ਹੈ। ਪਹਿਲਾ ਵਨਡੇ 18 ਅਗਸਤ, ਦੂਜਾ 20 ਅਤੇ ਤੀਜਾ 22 ਅਗਸਤ ਨੂੰ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ