ਪਵਿੱਤਰ ਅਵਤਾਰ ਦਿਵਸ: ਦੇਸ਼ ਭਗਤੀ ਦੇ ਰੰਗ ’ਚ ਰੰਗੇ ਨਜ਼ਰ ਆਏ ਸ਼ਰਧਾਲੂ

piat ji msg

ਸਾਧ-ਸੰਗਤ ਨੇ ਧੂਮ-ਧਾਮ ਨਾਲ ਮਨਾਇਆ ਪਵਿੱਤਰ ਅਵਤਾਰ ਦਿਹਾੜਾ

(ਸੱਚ ਕਹੂੰ ਨਿਊਜ਼) ਸਰਸਾ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ 55ਵਾਂ ਪਵਿੱਤਰ ਅਵਤਾਰ ਦਿਹਾੜਾ ਸੋਮਵਾਰ ਨੂੰ ਡੇਰਾ ਸੱਚਾ ਸੌਦਾ ’ਚ ਸਾਧ-ਸੰਗਤ ਨੇ ਧੂਮ-ਧਾਮ ਨਾਲ ਮਨਾਇਆ। ਇਸ ਮੌਕੇ ਵੱਡੀ ਗਿਣਤੀ ’ਚ ਪਹੁੰਚੇ ਡੇਰਾ ਸ਼ਰਧਾਲੂ ਦੇਸ਼ ਭਗਤੀ ਦੇ ਰੰਗ ’ਚ ਰੰਗੇ ਨਜ਼ਰ ਆਏ। ਡੇਰਾ ਸ਼ਰਧਾਲੂ ਤਿਰੰਗੇ ਝੰਡੇ ਲੈ ਕੇ ਲਹਿਰਾਉਂਦੇ ਹੋਏ ਪਹੁੰਚੇ। ਇਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਰਹਿਨੁਮਾਈ ਹੇਠ ਚਲਾਏ ਜਾ ਰਹੇ 142 ਮਾਨਵਤਾ ਭਲਾਈ ਕਾਰਜਾਂ ਨੂੰ ਰਫ਼ਤਾਰ ਦਿੱਤੀ ਗਈ। ਇਸ ਪਵਿੱਤਰ ਭੰਡਾਰੇ ਦੀ ਨਾਮ ਚਰਚਾ ਦੌਰਾਨ ਗੁਰੂ ਭਗਤੀ ਤੇ ਦੇਸ਼ ਭਗਤੀ ਦਾ ਅਨੋਖਾ ਸੰਗਮ ਦੇਖਣ ਨੂੰ ਮਿਲਿਆ। ਇੱਕ ਪਾਸੇ ਜਿੱਥੇ ਲੱਖਾਂ ਲੋਕਾਂ ਨੂੰ ਤਿਰੰਗੇ ਝੰਡੇ ਵੰਡੇ ਗਏ ਉੱਥੇ 155 ਪਰਿਵਾਰਾਂ ਨੂੰ ਰਾਸ਼ਨ, ਅਨਾਥ ਮਾਤਰ-ਪਿੱਤਰ ਸੇਵਾ ਮੁਹਿੰਮ ਤਹਿਤ 15 ਜ਼ਰੂਰਤਮੰਦ ਬਜੁਰਗਾਂ ਨੂੰ ਰਾਸ਼ਨ, ਕੇਅਰ ਫਾਰ ਇਨੋਸੈਂਟ ਮੁਹਿੰਮ ਤਹਿਤ 15 ਗਰੀਬ ਬੱਚਿਆਂ ਦਾ ਇਲਾਜ ਕਰਵਾਇਆ ਤੇ ਪੌਸ਼ਟਿਕ ਆਹਾਰ (ਫਲ-ਫਰੂਟ ਕਿੱਟਾਂ) ਦਿੱਤੀਆਂ ਗਈਆਂ।

ਇਸ ਤੋਂ ਇਲਾਵਾ 14 ਅਗਸਤ ਨੂੰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਦੇਸ਼ ਤੇ ਦੁਨੀਆਂ ’ਚ 37 ਲੱਖ 30 ਹਜ਼ਾਰ 462 ਪੌਦੇ ਲਾ ਕੇ ਧਰਤੀ ਨੂੰ ਹਰਿਆਲੀ ਦਾ ਤੋਹਫਾ ਦੇ ਕੇ ਵਾਤਾਵਰਨ ਸੁਰੱਖਿਅਤ ’ਚ ਮਹੱਤਵਪੂਰਨ ਯੋਗਦਾਨ ਦਿੱਤਾ। ਪੂਜਨੀਕ ਗੁਰੂ ਜੀ ਵੱਲੋਂ 11ਵੀਂ ਚਿੱਠੀ ’ਚ ਦਿੱਤੇ ਗਏ ਸੱਦੇ ’ਤੇ ਅਮਲ ਕਰਦੇ ਹੋਏ ਸਾਧ-ਸੰਗਤ ਨੇ ਆਪਣੇ ਘਰਾਂ, ਗੱਡੀਆਂ ਅਤੇ ਦਫ਼ਤਰਾਂ ’ਤੇ ਰਾਸ਼ਟਰੀ ਝੰਡਾ ਤਿਰੰਗਾ ਸਥਾਪਿਤ ਕਰਕੇ ਉਸ ਨੂੰ ਸਲੂਟ ਕਰਕੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਤੇ ਦੇਸ਼ ਦੇ ਵੀਰ ਜਵਾਨਾਂ ਦਾ ਧੰਨਵਾਦ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ