Breaking News

ਦਰਦਨਾਕ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ, ਬੇਟੀ ਜ਼ਖ਼ਮੀ

Accident, Died, daughter, Injured

ਮੋਗਾ, ਲਖਵੀਰ ਸਿੰਘ/ਸੱਚ ਕਹੂੰ ਨਿਊਜ਼

ਮੋਗਾ-ਫਿਰੋਜ਼ਪੁਰ ਰੋਡ ‘ਤੇ ਪਿੰਡ ਦਾਰਾਪੁਰ ਨੇੜੇ ਦਰਦਨਾਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਮੌਤ ਤੇ ਬੇਟੀ ਗੰਭੀਰ ਜ਼ਖ਼ਮੀ ਹੋ ਗਈ। ਜ਼ਖਮੀ ਲੜਕੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਜੀਤ (35) ਵਾਸੀ ਖੋਸਾ ਰਣਧੀਰ ਆਪਣੀ ਪਤਨੀ ਮਾਇਆ ਤੇ ਦੋ ਲੜਕੀਆਂ ਤੇ ਇੱਕ ਲੜਕੇ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੀ ਰਿਸ਼ਤੇਦਾਰੀ ਵਿੱਚ ਪਿੰਡ ਦੀਪ ਸਿੰਘ ਵਾਲਾ ਜ਼ਿਲ੍ਹਾ ਫਰੀਦਕੋਟ ‘ਚ ਆਪਣੀ ਸਾਲੀ ਦੇ ਲੜਕੇ ਦੇ ਵਿਆਹ ਸਮਾਰੋਹ ‘ਚ ਸ਼ਾਮਲ ਹੋਣ ਲਈ ਜਾ ਰਹੇ ਸੀ ਤਾਂ ਜਦ ਉਹ ਪਿੰਡ ਦਾਰਾਪੁਰ ਟੋਲ ਪਲਾਜੇ ਕੋਲ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਰੇਤਾ ਦੇ ਭਰੇ ਟਰੈਕਟਰ ਟਰਾਲੀ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਮੋਟਰਸਾਈਕਲ ਤੋਂ ਡਿੱਗ ਗਏ ਤੇ ਉਕਤ ਜੀਤ ਰੇਤਾ ਦੇ ਭਰੇ ਟਰੈਕਟਰ ਟਰਾਲੀ ਹੇਠਾਂ ਆ ਗਿਆ ਤੇ ਉਸ ਦੀ ਪਤਨੀ ਮਾਇਆ ਸਾਈਡ ‘ਤੇ ਡਿੱਗਣ ਕਾਰਨ ਉਸ ਦੇ ਸਿਰ ‘ਚ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਉਨ੍ਹਾਂ ਦੀ 4 ਸਾਲ ਦੀ ਬੇਟੀ ਅਨੀਸ਼ਾ ਗੰਭੀਰ ਜ਼ਖ਼ਮੀ ਹੋ ਗਈ ਤੇ ਦੋ ਬੱਚੇ ਵਾਲ-ਵਾਲ ਬਚ ਗਏ।

ਜ਼ਖ਼ਮੀ ਹੋਈ ਅਨੀਸ਼ਾ ਨੂੰ ਇਲਾਜ ਲਈ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ, ਜਿਸ ਦੀ ਹਾਲਤ ਗੰਭੀਰ ਹੋਣ ‘ਤੇ ਡਾਕਟਰ ਨੇ ਉਸ ਨੂੰ ਗੁਰੂ ਗੋਬਿੰਦ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਰੈਫਰ ਕਰ ਦਿੱਤਾ। ਟਰੈਕਟਰ ਡਰਾਈਵਰ ਮੌਕਾ ਤੋਂ ਫਰਾਰ ਹੋ ਗਿਆ। ਹਾਦਸੇ ਦਾ ਪਤਾ ਚੱਲਦਿਆਂ ਹੀ ਥਾਣਾ ਸਦਰ ਪੁਲਿਸ ਮੌਕੇ ‘ਤੇ ਪੁੱਜੀ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top