ਖ਼ਰਾਬ ਮੌਸਮ ਦੇ ਮੱਦੇਨਜ਼ਰ ਦਾਣਾ ਮੰਡੀ ਦੀ ਥਾਂ ਮਹਾਰਾਜਾ ਪੈਲੇਸ ‘ਚ ਮਨਾਇਆ ਜਾਵੇਗਾ ਸੂਬਾ ਪੱਧਰੀ ਸਮਾਗਮ : ਕੈਬਨਿਟ ਮੰਤਰੀ ਅਰੋੜਾ

aman arora

ਸ਼ਹੀਦ ਊਧਮ ਸਿੰਘ ਜੀ ਨੂੰ ਮੁੱਖ ਮੰਤਰੀ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਭੇਂਟ ਕੀਤੀ ਜਾਵੇਗੀ ਨਿੱਘੀ ਸ਼ਰਧਾਂਜਲੀ – ਕੈਬਨਿਟ ਮੰਤਰੀ ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, (ਖੁਸ਼ਪ੍ਰੀਤ ਜੋਸ਼ਨ)। ਸੁਨਾਮ ਊਧਮ ਸਿੰਘ ਵਾਲਾ ਵਿਖੇ 31 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਜੀ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ ਅਮਨ ਅਰੋੜਾ ਵੱਲੋਂ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ ।

ਇਸ ਸਮਾਗਮ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਮਾਗਮ ਸੁਨਾਮ ਸ਼ਹਿਰ ਦੀ ਦਾਣਾ ਮੰਡੀ ‘ਚ ਮਨਾਇਆ ਜਾਣਾ ਸੀ ਪਰ ਖ਼ਰਾਬ ਮੌਸਮ ਦੇ ਮੱਦਨਜ਼ਰ ਹੁਣ ਪਟਿਆਲਾ ਰੋਡ ‘ਤੇ ਸਥਿਤ ਮਹਾਰਾਜਾ ਪੈਲੇਸ ‘ਚ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।

ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ

LEAVE A REPLY

Please enter your comment!
Please enter your name here