ਸਾਬਕਾ ਕਾਂਗਰਸ MLA ’ਤੇ ਘਰ ਇਨਕਮ ਟੈਕਸ ਦੀ ਰੇਡ

ਸਾਬਕਾ ਕਾਂਗਰਸ MLA ’ਤੇ ਘਰ ਇਨਕਮ ਟੈਕਸ ਦੀ ਰੇਡ

ਪਠਾਨਕੋਟ। ਪੰਜਾਬ ਦੇ ਪਠਾਨਕੋਟ ਦੇ ਹਲਕਾ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੇ ਘਰ, ਫਾਰਮ ਹਾਊਸ ਅਤੇ ਕ੍ਰਸ਼ਰ ’ਤੇ ਇਨਕਮ ਟੈਕਸ ਨੇ ਛਾਪੇਮਾਰੀ ਕੀਤੀ ਹੈ। ਇਨਕਮ ਟੈਕਸ ਦੀ ਟੀਮ ਸ਼ੁੱਕਰਵਾਰ ਨੂੰ ਸੁਜਾਨਪੁਰ ਸਥਿਤ ਜੋਗਿੰਦਰ ਪਾਲ ਦੇ ਘਰ ਪਹੁੰਚੀ। ਇਸ ਤੋਂ ਬਾਅਦ ਉਸ ਦੇ ਕ੍ਰਸ਼ਰ ਅਤੇ ਫਾਰਮ ਹਾਊਸ ’ਤੇ ਛਾਪੇਮਾਰੀ ਕੀਤੀ ਗਈ।

ਸੂਤਰਾਂ ਅਨੁਸਾਰ ਜੋਗਿੰਦਰ ਪਾਲ ਦੇ ਕਈ ਕਰੀਬੀ ਰਿਸ਼ਤੇਦਾਰਾਂ ਦੇ ਘਰਾਂ ਦੀ ਤਲਾਸ਼ੀ ਵੀ ਲਈ ਗਈ ਹੈ। ਲੰਬੇ ਸਮੇਂ ਤੋਂ ਆਮਦਨ ਕਰ ਵਿਭਾਗ ਦੀ ਨਜ਼ਰ ਜੋਗਿੰਦਰ ਪਾਲ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਆਮਦਨ ਅਤੇ ਆਮਦਨ ਦੇ ਸਰੋਤਾਂ ’ਤੇ ਸੀ। ਰੇਤ ਦੇ ਵੱਡੇ ਕਾਰੋਬਾਰੀ ਸਾਬਕਾ ਵਿਧਾਇਕ ਜੋਗਿੰਦਰ ਪਾਲ ਆਪਣੇ ਕਾਰਜਕਾਲ ਦੌਰਾਨ ਸੁਰਖੀਆਂ ਵਿੱਚ ਰਹੇ ਹਨ।

ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ’ਚ ਗਿ੍ਰਫਤਾਰ ਕੀਤਾ ਗਿਆ ਹੈ

ਇਸ ਤੋਂ ਪਹਿਲਾਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਵੀ ਪੁਲਿਸ ਵੱਲੋਂ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਗਿ੍ਰਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਨੇ ਉਸ ਨੂੰ ਦੋ ਦਿਨ ਦੇ ਰਿਮਾਂਡ ’ਤੇ ਲਿਆ ਸੀ। ਉਸ ਸਮੇਂ ਜੋਗਿੰਦਰ ਪਾਲ ਦੀ ਸਿਹਤ ਵਿਗੜਨ ਕਾਰਨ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਪੀਜੀਆਈ ਰੈਫਰ ਕਰ ਦਿੱਤਾ ਗਿਆ ਸੀ।

ਪੁਲਿਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ

ਇਸ ਸਾਲ 8 ਜੂਨ ਨੂੰ ਇਕ ਮਾਈਨਿੰਗ ਅਧਿਕਾਰੀ ਦੀ ਸ਼ਿਕਾਇਤ ’ਤੇ ਪੁਲਿਸ ਨੇ ਕੀੜੀ ਖੁਰਦ ਸਥਿਤ ਕ੍ਰਿਸ਼ਨਾ ਸਟੋਨ ਕਰੱਸ਼ਰ ’ਤੇ ਛਾਪਾ ਮਾਰਿਆ ਸੀ। ਪੁਲਿਸ ਟੀਮਾਂ ਨੇ ਮੌਕੇ ਤੋਂ ਪੋਕਲੇਨ ਮਸ਼ੀਨ, ਜੇਸੀਬੀ ਅਤੇ ਟਰੈਕਟਰ-ਟਰਾਲੀ ਨੂੰ ਨਾਜਾਇਜ਼ ਮਾਈਨਿੰਗ ਲਈ ਜ਼ਬਤ ਕੀਤਾ ਸੀ। ਪੋਕਲੇਨ ਚਾਲਕ ਸੁਨੀਲ ਕੁਮਾਰ ਅਤੇ ਕਰੱਸ਼ਰ ਮੁਲਾਜ਼ਮ ਪ੍ਰਕਾਸ਼ ਮੌਕੇ ਤੋਂ ਫ਼ਰਾਰ ਹੋ ਗਏ ਸਨ। ਜਾਂਚ ਤੋਂ ਬਾਅਦ ਪੁਲਿਸ ਨੇ ਜੋਗਿੰਦਰ ਪਾਲ ਦੀ ਪਤਨੀ ਕ੍ਰਿਸ਼ਨਾ, ਇੱਕ ਹੋਰ ਸਾਥੀ ਲਕਸ਼ੈ ਮਹਾਜਨ ਸਮੇਤ ਕੁੱਲ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ