ਭਾਰਤ ਦੇ ਪਹਿਲੇ ਸਿੱਖ ਰਾਸ਼ਟਰਪਤੀ ਦਾ ਪੋਤਾ ਇੰਦਰਜੀਤ ਸਿੰਘ ਭਾਜਪਾ ’ਚ ਸ਼ਾਮਲ

0
106

ਕੈਬਨਿਟ ਮੰਤਰੀ ਹਰਦੀਪ ਪੁਰੀ ਨੇ ਜ਼ੋਰਦਾਰ ਸਵਾਗਤ ਕੀਤਾ

(ਏਜੰਸੀ) ਨਵੀਂ ਦਿੱਲੀ। ਭਾਰਤ ਦੇ ਪਹਿਲੇ ਸਿੱਖ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਅੱਜ ਭਾਜਪਾ ’ਚ ਸ਼ਾਮਲ ਹੋ ਗਿਆ ਜਿਸ ਦਾ ਕੇਂਦਰੀ ਕੈਬਨਿਟ ਮੰਤਰੀ ਹਰਦੀਪ ਪੁਰੀ ਨੇ ਜ਼ੋਰਦਾਰ ਸਵਾਗਤ ਕੀਤਾ ਅਤੇ ਭਾਜਪਾ ਦੇ ਜਨਰਲ ਸਕੱਤਰ ਅਤੇ ਪੰਜਾਬ ਇਕਾਈ ਦੇ ਇੰਚਾਰਜ ਦੁਸ਼ਯੰਤ ਗੌਤਮ ਵੀ ਮੌਜੂਦ ਸਨ। ਇੰਦਰਜੀਤ ਸਿੰਘ ਨੇ ਅੱਗੇ ਕਿਹਾ ਕਿ ਮਰਹੂਮ ਗਿਆਨੀ ਜ਼ੈਲ ਸਿੰਘ ਦੀ ਇੱਛਾ ਪੂਰੀ ਹੋਈ ਹੈ। ਸਿੰਘ ਨੇ ਕਿਹਾ ਕਿ ਮੈਂ ਦੁਸ਼ਯੰਤ ਗੌਤਮ ਅਤੇ ਜੇਪੀ ਨੱਡਾ ਦਾ ਵੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਪਾਰਟੀ ਵਿੱਚ ਲਿਆ। ਮੈਂ ਵਾਅਦਾ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਜੋ ਵੀ ਅਹੁਦਾ ਦਿੱਤਾ ਹੈ ਉਸ ਵਿੱਚ ਵਧੀਆ ਪ੍ਰਦਰਸ਼ਨ ਕਰਾਂਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ