ਖਾੜੀ ਦੇਸ਼ਾਂ ‘ਚ ਰਹਿੰਦੇ ਭਾਰਤੀਆਂ (indians) ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ

0
Congress government

amrinder singh ਵੱਲੋਂ ਕੀਤਾ ਗਿਆ ਟਵੀਟ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (amrinder singh) ਵੱਲੋਂ ਅਮਰੀਕਾ ਤੇ ਇਰਾਨ ਵਿਚਲੇ ਵਧਦੇ ਤਣਾਅ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਐੱਸ. ਜੇ. ਸ਼ੰਕਰ ਨੂੰ ਦੁਬਾਰਾ ਅਪੀਲ ਕੀਤੀ ਹੈ ਕਿ ਖਾੜੀ ਮੁਲਕਾਂ ‘ਚ ਰਹਿੰਦੇ 10 ਮਿਲੀਅਨ ਭਾਰਤੀਆਂ (Indian) ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਕਾਰਗਾਰ ਕਦਮ ਚੁੱਕੇ ਜਾਣ। ਕੈਪਟਨ ਵੱਲੋਂ ਇਹ ਟਵੀਟ ਇਰਾਕ ਵੱਲੋਂ ਅਮਰੀਕੀ ਏਅਰਬੇਸ ‘ਤੇ ਦਾਗੀਆਂ ਗਈਆਂ ਮਿਜ਼ਾਈਲਾਂ ਤੋਂ ਬਾਅਦ ਕੀਤਾ ਗਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀਆਂ ਦੀ ਸੁਰੱਖਿਆ ਸਬੰਧੀ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਸੀ। ਕੈਪਟਨ ਨੇ ਕਿਹਾ ਸੀ ਕਿ ਪੰਜਾਬ ਇਸ ਮਾਮਲੇ ‘ਚ ਆਪਣੀ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਤਿਆਰ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।