Breaking News

ਜੇਲ੍ਹ ਸੁਪਰਡੈਂਟ ਸਣੇ ਚਾਰ ਅਧਿਕਾਰੀ ਮੁਅੱਤਲ

Jail, Superintendent, And, Four, Suspended

ਰਾਮਗੋਪਾਲ ਰਾਏਕੋਟੀ, ਲੁਧਿਆਣਾ।

ਕੇਂਦਰੀ ਜੇਲ੍ਹ ਲੁਧਿਆਣਾ ਵਿੱਚੋਂ ਬੀਤੀ 13 ਮਈ ਨੂੰ ਫਰਾਰ ਹੋਏ ਦੋ ਹਵਾਲਾਤੀਆਂ ਦੇ ਫ਼ਰਾਰ ਹੋਣ ਦੇ ਮਾਮਲੇ ਵਿੱਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦੇਣ ਦਾ ਪਤਾ ਲੱਗਿਆ ਹੈ।ਇਹ ਕਾਰਵਾਈ ਇਸ ਮਾਮਲੇ ‘ਚ ਆਈਜੀ ਜੇਲ੍ਹ ਵੱਲੋਂ ਪੇਸ਼ ਜਾਂਚ ਰਿਪੋਰਟ ਵਿੱਚ ਇਨ੍ਹਾਂ ਅਧਿਕਾਰੀਆਂ ਦੀ ਅਣਗਹਿਲੀ ਸਾਹਮਣੇ ਆਉਣ ਤੋਂ ਬਾਅਦ ਕੀਤੀ ਗਈ ਦੱਸੀ ਜਾ ਰਹੀ ਹੈ। ਜੇਲ੍ਹ ਮੰਤਰੀ ਵੱਲੋਂ ਇਸ ਮਾਮਲੇ ‘ਚ ਜੇਲ੍ਹ ਸੁਪਰਡੈਂਟ ਸ਼ਮਸ਼ੇਰ ਸਿੰਘ ਬੋਪਾਰਾਏ, ਡਿਪਟੀ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਸਹਾਇਕ ਸੁਪਰਡੈਂਟ ਪਰਵਿੰਦਰ ਸਿੰਘ ਤੇ ਹੈੱਡ ਵਾਰਡਨ ਨਿਸ਼ਾਨ ਸਿੰਘ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

ਪ੍ਰਸਿੱਧ ਖਬਰਾਂ

To Top