ਜਲਾਲਾਬਾਦ ‘ਚ ਹੋਈ 14 ਫੀਸਦੀ ਵੋਟਿੰਗ

0
Jalalabad, Recorded, Voting

ਜਲਾਲਾਬਾਦ। ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ ਅੱਜ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਦੀਆਂ ਵੋਟਾਂ ਪੈਣ ਦਾ ਕੰਮ ਸਵੇਰੇ ਤੋਂ ਹੀ ਸ਼ੁਰੂ ਹੋ ਚੁੱਕਾ ਹੈ। ਵੋਟਿੰਗ ਦੀ ਇਹ ਪ੍ਰਕਿਰਿਆ ਸ਼ਾਮ ਦੇ 6 ਵਜੇ ਤੱਕ ਜਾਰੀ ਰਹੇਗੀ। ਲੋਕ ਆਪਣੀ ਵੋਟ ਦੀ ਵਰਤੋਂ ਕਰਨ ਲਈ ਪੋਲਿੰਗ ਬੂਥਾਂ ‘ਤੇ ਵੱਡੀ ਗਿਣਤੀ ‘ਚ ਪਹੁੰਚ ਰਹੇ ਹਨ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਕਚੂਰਾ ਨੇ ਆਪਣੀ ਵੋਟ ਦੀ ਵਰਤੋਂ ਕਰਦਿਆਂ ਜਲਾਲਾਬਾਦ ਦੇ ਸ਼ਬਾਲਿਕ ਸਕੂਲ ‘ਚ ਬੂਥ ਨੰਬਰ-30 ‘ਚ ਵੋਟ ਪਈ। ਜਾਣਕਾਰੀ ਅਨੁਸਾਰ ਜਲਾਲਾਬਾਦ ‘ਚ ਸਵੇਰੇ 9 ਵਜੇ ਤੱਕ 14 ਫੀਸਦੀ ਵੋਟਿੰਗ ਹੋ ਚੁੱਕੀ ਹੈ। ਬੂਥਾਂ ‘ਤੇ ਲੋਕ ਵੱਡੀ ਗਿਣਤੀ ‘ਚ ਵੋਟ ਪਾਉਣ ਆ ਰਹੇ ਹਨ। ਦੱਸਣਯੋਗ ਹੈ ਕਿ ਅੱਜ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦਾਂਖਾ, ਮੁਕੇਰੀਆਂ, ਜਲਾਲਾਬਾਦ ਅਤੇ ਫਗਵਾੜਾ ‘ਚ ਜ਼ਿਮਨੀ ਚੋਣ ਹੋ ਰਹੀਆਂ ਹਨ, ਜਿਨ੍ਹਾਂ ਦੇ ਨਤੀਜੇ 24 ਤਾਰੀਕ ਨੂੰ ਐਲਾਨੇ ਜਾਣਗੇ। ਜਲਾਲਾਬਾਦ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਮਿੰਦਰ ਆਵਲਾ, ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।