ਜੇਜੇਪੀ ਦੇ ਉਮੀਦਵਾਰਾਂ ਦੀ ਤੀਜੀ ਲਿਸਟ ਹੋਈ ਜਾਰੀ

0
JJP, Candidates, Released

ਚੰਡੀਗੜ੍ਹ। ਹਰਿਆਣਾ ਵਿਧਾਨ ਸਭਾ ਚੋਣਾਂ 2019 ਲਈ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ ਉਮੀਦਵਾਰਾਂ ਲਈ ਤੀਜੀ ਲਿਸਟ ਜਾਰੀ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਇਸ ਲਿਸਟ ਕਾਂਗਰਸ ਛੱਡ ਕੇ ਆਏ ਸਾਬਕਾ ਸਹਿਕਾਰਤਾ ਮੰਤਰੀ ਸਤਪਾਲ ਸੰਗਵਾਨ ਅਤੇ ਸਾਬਕਾ ਰਾਜਸਭਾ ਸੰਸਦ ਮੈਂਬਰ ਈਸ਼ਵਰ ਸਿੰਘ ਨੂੰ ਟਿਕਟਾਂ ਦਿੱਤੀਆਂ ਗਈਆਂ ਪਰ ਇਸ ਲਿਸਟ ‘ਚ ਵੀ ਚੌਟਾਲਾ ਪਰਿਵਾਰ ਦੇ ਕਿਸੇ ਮੈਂਬਰ ਦਾ ਨਾਂ ਨਹੀਂ ਹੈ। ਦੱਸਣਯੋਗ ਹੈ ਕਿ ਮੰਗਲਵਾਰ ਨੂੰ ਸਾਬਕਾ ਸਹਿਕਾਰਤਾ ਮੰਤਰੀ ਸਤਪਾਲ ਸੰਗਵਾਨ ਅਤੇ ਸਾਬਕਾ ਰਾਜਸਭਾ ਸੰਸਦ ਮੈਂਬਰ ਈਸ਼ਵਰ ਸਿੰਘ ਨੇ ਕਾਂਗਰਸ ਪਾਰਟੀ ਛੱਡ ਕੇ ਦਿੱਲੀ ‘ਚ ਦੁਸ਼ਯੰਤ ਚੌਟਾਲਾ ਦੀ ਮੌਜੂਦਗੀ ‘ਚ ਜਨਨਾਇਕ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।