Breaking News

ਵਿਧਾਨ ਸਭਾ ਚੋਣਾਂ : ਕੇਜਰੀਵਾਲ ਪੰਜਾਬ ਤੇ ਸਿਸੋਦੀਆ ਗੋਆ ਦੀ ਸੰਭਾਲਣਗੇ ਕਮਾਨ

ਨਵੀਂ ਦਿੱਲੀ। ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਜਿੰਮੇਵਾਰੀਆਂ ਤੈਅ ਕੀਤੀਆਂ ਹਨ। ਵਿਧਾਨ ਸਭਾ ਚੋਣਾਂ ਪੰਜਾਬ ਦੀ ਜਿੰਮੇਵਾਰੀ ਇਸ ਵਾਰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਖੁਦ ਸੰਭਾਲਣਗੇ ਅਤੇ ਗੋਆ ਦੀ ਜਿੰਮੇਵਾਰੀ ਸੰਭਾਲਣਗੇ।
10 ਰੋਜ਼ਾ ਵਿਪਾਸਨਾ ਕੈਂਪ ਤੋਂ ਬਾਅਦ ਕੇਜਰੀਵਾਲ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਘੜਨੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਗੁਜਰਾਤ ‘ਚ ਉਨ੍ਹਾਂ ਨੇ ਆਪਣੇ ਵਫ਼ਾਦਾਰ ਤੇ ਸਾਬਕਾ ਪੱਤਰਕਾਰ ਆਸ਼ੂਤੋਸ਼ ਨੂੰ ਜਿੰਮੇਵਾਰੀ ਸੌਂਪ ਦਿੱਤੀ ਹੈ।

ਪ੍ਰਸਿੱਧ ਖਬਰਾਂ

To Top