ਖਾਲਸਾ ਕਾਲਜ ਵਿਖੇ ਪਹਿਲੇ ਸਿੱਖ ਫੁੱਟਬਾਲ ਕੱਪ ਦਾ ਆਗਾਜ

0
Khalsa College Opening Sikh Football Cup

ਖਾਲਸਾ ਕਾਲਜ ਵਿਖੇ ਪਹਿਲੇ ਸਿੱਖ ਫੁੱਟਬਾਲ ਕੱਪ ਦਾ ਆਗਾਜ

ਅੰਮ੍ਰਿਤਸਰ (ਰਾਜਨ ਮਾਨ) ਖਾਲਸਾ ਫੁੱਟਬਾਲ ਕਲੱਬ (Khalsa College) (ਖਾਲਸਾ ਐਫ.ਸੀ.) ਅਤੇ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਵੱਲੋਂ ਪੰਜਾਬ ਭਰ ਵਿੱਚ ਆਰੰਭੇ ਪਹਿਲੇ ਸਿੱਖ ਫੁੱਟਬਾਲ ਕੱਪ ਦਾ ਉਦਘਾਟਨ ਅੱਜ ਇੱਥੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਇਆ ਇਸ ਮੌਕੇ  ਖਾਲਸਾ ਐਫ.ਸੀ. ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਪਛਾਣ ਵਿੱਚ ਗਲਤੀ ਕਰਕੇ ਵਿਦੇਸ਼ਾਂ ਵਿੱਚ ਸਿੱਖਾਂ ਉਪਰ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਖਾਲਸਾ ਐਫ.ਸੀ. ਵੱਲੋਂ ਫੁੱਟਬਾਲ ਟੀਮ ਬਣਾਈ ਜਾ ਰਹੀ ਹੈ ਜੋ ਕਿ ਜਿੱਥੇ ਵਿਦੇਸ਼ਾਂ ਵਿੱਚ ਵੱਖ-ਵੱਖ ਕਲੱਬਾਂ ਨਾਲ ਮੈਚ ਖੇਡਿਆ ਕਰੇਗੀ ਉਥੇ ਦੇਸ਼ ਵਿੱਚ ਵੀ ਨਾਮੀ ਕਲੱਬਾਂ ਅਤੇ ਟੂਰਨਾਮੈਂਟਾਂ ਵਿਚ ਭਾਗ ਲਵੇਗੀ ਉਨਾਂ ਇਹ ਵੀ ਕਿਹਾ ਕਿ ਖਾਲਸਾ ਐਫ.ਸੀ. ਵੱਲੋਂ ਭਵਿੱਖ ਵਿਚ ਉਤਰੀ ਭਾਰਤ ਦਾ ਖੇਤਰੀ ਫੁੱਟਬਾਲ ਟੂਰਨਾਂਮੈਂਟ ਕਰਵਾਉਣਾ ਵਿਚਾਰ ਅਧੀਨ ਹੈ ਇਸ ਤੋਂ ਇਲਾਵਾ ਅਗਲੇ ਸਾਲ ਲੜਕੀਆਂ ਦੇ ਵੀ ਫੁੱਟਬਾਲ ਟੂਰਨਾਮੈਂਟ ਹੋਣਗੇ ਅਤੇ ਚੰਡੀਗੜ ਵਿਚ ਪੰਜਾਬ ਦੀ ਤਰਜ ‘ਤੇ ਵੱਖਰਾ ਸਿੱਖ ਫੁੱਟਬਾਲ ਕੱਪ ਕਰਵਾਇਆ ਜਾਵੇਗਾ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।