ਭੱਠਾ ਮਜ਼ਦੂਰਾਂ ਵੱਲੋਂ ਹੱਕੀ ਮੰਗਾਂ ਲਈ ਐਸਡੀਐਮ ਦਫ਼ਤਰ ਸਾਹਮਣੇ ਲੜੀਵਾਰ ਭੁੱਖ ਹੜਤਾਲ ਸ਼ੁਰੂ

Workers Strike

ਜੇਕਰ ਤੁਰੰਤ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ : ਢੰਡੀਆਂ,ਗੁਰਨਾਮ ਸਿੰਘ

ਜਲਾਲਾਬਾਦ, (ਰਜਨੀਸ਼ ਰਵੀ)। ਭੱਠਾ ਮਜ਼ਦੂਰਾਂ ਦੀਆਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਐੱਸਡੀਐਮ ਦਫ਼ਤਰ ਜਲਾਲਾਬਾਦ ਦੇ ਸਾਹਮਣੇ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਪੰਜਾਬ ਭੱਠਾ ਵਰਕਰਜ਼ ਯੂਨੀਅਨ (ਏਟਕ) ਦੀ ਅਗਵਾਈ ਵਿਚ ਅੱਜ ਲੜੀਵਾਰ ਭੁੱਖ ਹੜਤਾਲ ਦੀ ਸ਼ੁਰੂਆਤ ਕੀਤੀ ਗਈ ਅੱਜ ਦੀ ਇਸ ਭੁੱਖ ਹਡ਼ਤਾਲ ਚ ਪੰਜ ਸਾਥੀ ਭੁੱਖ ਹਡ਼ਤਾਲ ਤੇ ਬੈਠੇ ਜਿਨ੍ਹਾਂ ‘ਚ ਬਲਵਿੰਦਰ ਸਿੰਘ ਛੋਟਾ ਟਿਵਾਣਾ, ਸੁਰਜੀਤ ਸਿੰਘ ਥਾਰਾ ਸਿੰਘ ਵਾਲਾ, ਬੂਟਾ ਸਿੰਘ, ਲਾਲ ਸਿੰਘ ਲਾਧੂਕਾ ਅਤੇ ਪ੍ਰੇਮ ਸਿੰਘ ਗੁਲਾਮ ਰਸੂਲ ਵਾਲਾ ਫ਼ਾਜ਼ਿਲਕਾ 24 ਘੰਟਿਆਂ ਲਈ ਭੁੱਖ ਹਡ਼ਤਾਲ ਤੇ ਬੈਠੇ।

ਇਸ ਮੌਕੇ ਪੰਜਾਬ ਭੱਠਾ ਵਰਕਰਜ਼ ਯੂਨੀਅਨ (ਏਟਕ) ਦੇ ਸੂਬਾ ਪ੍ਰਧਾਨ ਕਾਮਰੇਡ ਗੁਰਨਾਮ ਸਿੰਘ ਅਤੇ ਯੂਨੀਅਨ ਦੇ ਮੁੱਖ ਸਲਾਹਕਾਰ ਸੁਰਿੰਦਰ ਢੰਡੀਆਂ ਨੇ ਭੱਠਾ ਮਜ਼ਦੂਰਾਂ ਨੂੰ ਭੁੱਖ ਹਡ਼ਤਾਲ ‘ਤੇ ਬਿਠਾਉਣ ਮੌਕੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਲਮਕਦੀਆਂ ਆ ਰਹੀਆਂ ਹਨ ਅਤੇ ਭੱਠਾ ਮਾਲਕਾਂ ਵੱਲੋਂ ਮਨਮਾਨੀਆਂ ਕਰਕੇ ਮਜ਼ਦੂਰਾਂ ਦਾ ਆਰਥਕ ਸ਼ੋਸ਼ਣ ਕੀਤਾ ਜਾ ਰਿਹਾ ਹੈ,ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਇਹ ਲਡ਼ੀਵਾਰ ਭੁੱਖ ਹਡ਼ਤਾਲ ਲਗਾਤਾਰ ਜਾਰੀ ਰਹੇਗੀ,ਜਦੋਂ ਤੱਕ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਭੱਠਾ ਮਾਲਕਾਂ ਵੱਲੋਂ ਉਨ੍ਹਾਂ ਨੂੰ ਪੂਰੀ ਲੇਬਰ ਨਹੀਂ ਦਿੱਤੀ ਜਾ ਰਹੀ,ਜਿਸ ਕਾਰਨ ਮਜ਼ਦੂਰਾਂ ਦਾ ਆਰਥਿਕ ਸ਼ੋਸ਼ਣ ਵੱਡੇ ਪੱਧਰ ਤੇ ਕੀਤਾ ਜਾ ਰਿਹਾ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹੋਰਾਂ ਤੋਂ ਇਲਾਵਾ ਰਾਕੇਸ਼ ਕੁਮਾਰ ਜ਼ਿਲ੍ਹਾ ਸਕੱਤਰ ਅਤੇ ਵੀਰ ਸਿੰਘ ਜ਼ਿਲ੍ਹਾ ਮੀਤ ਸਕੱਤਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹਿੰਦਰ ਸਿੰਘ ਸਰਪੰਚ ਪ੍ਰਧਾਨ, ਵੀਰ ਸਿੰਘ, ਗੁਰਦੀਪ ਸਿੰਘ, ਰਾਮ ਸਿੰਘ, ਦੀਪਕ ਕੁਮਾਰ,ਮੰਗਲ ਸਿੰਘ, ਗੁਰਦੇਵ ਸਿੰਘ, ਸੰਦੀਪ ਸਿੰਘ ਅਤੇ ਪਰਮ ਸਿੰਘ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ