ਆਓ ਜਾਣਦੇ ਹਾਂ ਭਗਵੰਤ ਮਾਨ ਦੇ ਜੀਵਨ ਬਾਰੇ

Bagwant maan

ਆਓ ਜਾਣਦੇ ਹਾਂ ਭਗਵੰਤ ਮਾਨ (Bhagwant Mann) ਦੇ ਜੀਵਨ ਬਾਰੇ

ਚੰਡੀਗੜ੍ਹ (ਸੱਚ ਕਹੂੰ ਨਿਊਜ਼ )। ਪੰਜਾਬ ਦੇ ਰਾਜਪਾਲ ਬੀ ਐਲ ਪੁਰੋਹਿਤ ਨੇ ਅੱਜ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਸਥਾਨ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਭਗਵੰਤ ਮਾਨ (Bhagwant Mann) ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ। ਮਾਨ ਨੇ ਸਹੁੰ ਚੁੱਕਣ ਤੋਂ ਬਾਅਦ ਕਿਹਾ ਕਿ ਪਹਿਲਾਂ ਸਹੁੰ ਚੁੱਕ ਸਮਾਗਮ ਕ੍ਰਿਕਟ ਸਟੇਡੀਅਮ, ਰਾਜ ਭਵਨ ਵਿਖੇ ਹੁੰਦਾ ਸੀ ਪਰ ਇੱਥੇ ਆਉਣ ਦਾ ਖਾਸ ਕਾਰਨ ਇਹ ਸੀ ਕਿ ਜਿਨ੍ਹਾਂ ਨੇ ਆਪਣਾ ਸਭ ਕੁਝ ਕੁਰਬਾਨ ਕਰਕੇ ਇਸ ਦੇਸ਼ ਨੂੰ ਆਜ਼ਾਦ ਕਰਵਾਇਆ, ਉਨ੍ਹਾਂ ਨੂੰ ਦਿਲੋਂ ਯਾਦ ਕੀਤਾ ਜਾਵੇ।

ਸ਼ਹੀਦ ਭਗਤ ਸਿੰਘ ਦੇ ਆਜ਼ਾਦੀ ਦੇ ਸੁਪਨੇ ਨੂੰ ਘਰ-ਘਰ ਲੈ ਕੇ ਜਾਣ ਦਾ ਪ੍ਰਣ ਕਰੀਏ। ਉਨ੍ਹਾਂ ਕਿਹਾ, ਤੁਸੀਂ ਲੋਕਾਂ ਨੇ ਜਿੰਨਾ ਪਿਆਰ ਦਿੱਤਾ ਉਸਦੇ ਲਈ ਉਹ ਹਮੇਸ਼ਾ ਸ਼ੁਕਰਗੁਜ਼ਾਰ ਰਹਿਣਗੇ। ਤੁਸੀਂ ਲੋਕਾਂ ਨੇ ਪਿਆਰ ਦਿੱਤਾ, ਸਹਿਯੋਗ ਦਿੱਤਾ ਅਤੇ ਹੁਣ ਸਰਕਾਰ ਤੁਹਾਡੀ ਹੈ ਅਤੇ ਤੁਸੀਂ ਸਾਰਿਆਂ ਨੇ ਮਿਲ ਕੇ ਚੱਲਣਾ ਹੈ। ਆਓ ਜਾਣਦੇ ਹਾਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਕੌਣ ਹਨ।

ਭਗਵੰਤ ਮਾਨ ਦਾ ਜੀਵਨ, ਉਮਰ, ਪਰਿਵਾਰ, ਸਿੱਖਿਆ

ਭਗਵੰਤ ਮਾਨ ਜੀ ਦਾ ਜਨਮ 1973 ਵਿੱਚ ਪਿੰਡ ਸਤੋਜ, ਸੰਗਰੂਰ, ਪੰਜਾਬ ਵਿੱਚ ਹੋਇਆ। ਉਨਾਂ ਦੇ ਪਿਤਾ ਦਾ ਨਾਂਅ ਮਹਿੰਦਰ ਸਿੰਘ ਅਤੇ ਮਾਤਾ ਦਾ ਨਾਂਅ ਹਰਪਾਲ ਕੌਰ ਹੈ। ਇਸ ਸਮੇਂ ਭਗਵੰਤ ਮਾਨ ਦੀ ਉਮਰ 48 ਸਾਲ ਹੈ, ਉਨ੍ਹਾਂ ਦੀ ਪਤਨੀ ਦਾ ਨਾਂਅ ਇੰਦਰਪ੍ਰੀਤ ਕੌਰ ਹੈ, ਜਿਨਾਂ ਦਾ ਸਾਲ 2015 ‘ਚ ਤਲਾਕ ਹੋ ਗਿਆ ਸੀ। ਉਨ੍ਹਾਂ ਦੀ ਇੱਕ ਬੇਟੀ ਅਤੇ ਇੱਕ ਪੁੱਤਰ ਹੈ।

ਸਿੱਖਿਆ

ਭਗਵੰਤ ਮਾਨ ਦੀ 12ਵੀਂ ਤੱਕ ਦੀ ਪੜ੍ਹਾਈ ਆਪਣੇ ਪਿੰਡ ਦੇ ਸਕੂਲ ਤੋਂ ਹੀ ਹੋਈ। ਉਸ ਨੇ ਬਾਰ੍ਹਵੀਂ ਜਮਾਤ ਪਾਸ ਕਰਨ ਤੋਂ ਬਾਅਦ ਸਾਲ 1992 ਵਿੱਚ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਤੋਂ ਬੀ.ਕਾਮ ਫਸਟ ਈਅਰ ਦੀ ਪੜ੍ਹਾਈ ਕੀਤੀ ਪਰ ਬਾਅਦ ਵਿੱਚ ਉਸ ਨੇ ਆਪਣੀ ਪੜ੍ਹਾਈ ਛੱਡ ਦਿੱਤੀ।

ਸਿਆਸੀ ਕੈਰੀਅਰ

ਉਨ੍ਹਾਂ ਨੇ ਆਪਣਾ ਸਿਆਸੀ ਕਰੀਅਰ ਸਾਲ 2011 ‘ਚ ਸ਼ੁਰੂ ਕੀਤਾ ਸੀ। ਭਗਵੰਤ ਮਾਨ ਸਾਲ 2011 ਵਿੱਚ ਮਨਪ੍ਰੀਤ ਸਿੰਘ ਬਾਦਲ ਦੀ ਪੰਜਾਬ ਪਾਰਟੀ ਪੀਪਲਜ਼ ਪਾਰਟੀ ਵਿੱਚ ਸ਼ਾਮਲ ਹੋਏ ਸਨ। ਸਾਲ 2012 ‘ਚ ਉਨ੍ਹਾਂ ਲਹਿਰਾ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਸੀ, ਜਿਸ ‘ਚ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਅਤੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਸਾਲ 2014 ਵਿੱਚ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਅਤੇ ਸੰਗਰੂਰ ਲੋਕ ਸਭਾ ਸੀਟ ਤੋਂ ਲੋਕ ਸਭਾ ਚੋਣ ਲੜ ਕੇ ਜਿੱਤੇ। ਉਹ ਹੁਣ ਆਮ ਆਦਮੀ ਪਾਰਟੀ ਦੇ ਕਨਵੀਨਰ ਹਨ ਅਤੇ ਪਾਰਟੀ ਦੇ ਸਭ ਤੋਂ ਸੀਨੀਅਰ ਆਗੂ ਵੀ ਹਨ।

ਸਾਲ 2019 ਵਿੱਚ 17ਵੀਂ ਲੋਕ ਸਭਾ ਲਈ ਹੋਈਆਂ ਚੋਣਾਂ ਵਿੱਚ ਜੁਗਨੂੰ ਨੇ ਆਪਣੀ ਸੰਗਰੂਰ ਲੋਕ ਸਭਾ ਸੀਟ ਵੱਡੇ ਫਰਕ ਨਾਲ ਜਿੱਤੀ ਅਤੇ ਉਹ ਮੁੜ ਸੰਸਦ ਵਿੱਚ ਦਾਖ਼ਲ ਹੋਇਆ। ਭਗਵੰਤ ਮਾਨ ਲੋਕ ਸਭਾ ਵਿਚ ਆਮ ਆਦਮੀ ਪਾਰਟੀ ਦੇ ਇਕੱਲੇ ਸੰਸਦ ਮੈਂਬਰ ਹਨ। ਉਹ ਲੋਕ ਸਭਾ ਵਿੱਚ ਆਪਣੇ ਬੋਲਣ ਦੇ ਅੰਦਾਜ਼ ਲਈ ਜਾਣੇ ਜਾਂਦੇ ਹਨ। ਉਹ ਆਪਣੇ ਕਿਸੇ ਵੀ ਮੁੱਦੇ ‘ਤੇ ਸਦਨ ‘ਚ ਆਪਣੀ ਗੱਲ ਮਜ਼ਬੂਤੀ ਨਾਲ ਰੱਖਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ