ਹਰਭਜਨ ਈਟੀਓ ਅਤੇ ਅਮਨ ਅਰੋੜਾ ਦੀ ਲਾਈਵ ਪ੍ਰੈਸ ਕਾਨਫਰੰਸ

Live Press Conference Aman Arora

ਵੇਰੇ 9:00 ਵਜੇ ਮੁੱਖ ਮੰਤਰੀ ਭਗਤ ਮਾਨ ਨੇ ਵਿਧਾਨ ਸਭਾ ਵਿੱਚ ਹੀ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਦੀ ਮੀਟਿੰਗ ਸੱਦੀ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਭਗਵੰਤ ਮਾਨ ਦੀ ਸਰਕਾਰ ਵੱਲੋਂ ਸੱਦੇ ਗਏ ਇੱਕ ਦਿਨਾਂ ਵਿਧਾਨ ਸਭਾ ਸੈਸ਼ਨ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪ੍ਰੈਸ ਕਾਨਫਰੰਸ ਕੀਤੀ ।(Live Press Conference Aman Arora) ਪ੍ਰੈਸ ਕਾਨਫੰਰਸ ਨੂੰ ਆਪ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹਰਭਜਨ ਈਟੀਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਇਹ ਸੁਣ ਕੇ ਹੈਰਾਨੀ ਹੋਈ ਕਿ ਤਿੰਨ ਨੇਤਾਵਾਂ ਦੇ ਪੱਤਰ ‘ਤੇ ਸੈਸ਼ਨ ਰੱਦ ਕਰ ਦਿੱਤਾ ਗਿਆ ਹੈ। ਸੰਵਿਧਾਨ ਖਤਰੇ ਵਿੱਚ ਹੈ। ਕਾਂਗਰਸ ਵੀ ਪਰਦੇ ਪਿੱਛੇ ਭਾਜਪਾ ਦੇ ਨਾਲ ਹੈ।

ਪ੍ਰਤਾਪ ਸਿੰਘ ਵਾਜਬਾ ਨੂੰ ਸਮੱਸਿਆ ਕਿਉਂ ਹੈ? ਗੋਆ ‘ਚ ਕਾਂਗਰਸ ਨਾਲ ਬਹੁਤ ਸਾਰੀਆਂ ਕਾਰਵਾਈਆਂ ਹੋ ਚੁੱਕੀਆਂ ਹਨ।  ਉਸ ਨੇ ਸਦਨ ਵਿੱਚ ਇਹ ਵੀ ਕਿਹਾ ਕਿ ਭਾਜਪਾ ਨੇ ਕਾਂਗਰਸ ਵਿੱਚ ਵੀ ਆਪਰੇਸ਼ਨ ਲਾਟਸ ਚਲਾਇਆ ਸੀ। ਫਿਰ ਕਾਂਗਰਸ ਭਾਜਪਾ ਦਾ ਸਾਥ ਦੇ ਰਹੀ ਹੈ। ਸਿਰਫ ਆਮ ਆਦਮੀ ਪਾਰਟੀ ਨੂੰ ਰੋਕਣ ਅਤੇ ਭਾਜਪਾ ਨੂੰ ਮਜ਼ਬੂਤ ​​ਕਰਨ ਲਈ ਕਾਰਵਾਈ ਕੀਤੀ ਗਈ ਹੈ। ਵਿਧਾਨ ਸਭਾ ਦੇ ਨਿਯਮਾਂ ਅਨੁਸਾਰ, ਇੱਕ ਵਾਰ ਦਿੱਤੇ ਗਏ ਸੈਸ਼ਨ ਨੂੰ ਵਾਪਸ ਨਹੀਂ ਲਿਆ ਜਾ ਸਕਦਾ। ਪਹਿਲੀ ਵਾਰ ਵਿਰੋਧੀ ਧਿਰ ਬੋਲ ਰਹੀ ਹੈ ਸੈਸ਼ਨ ਨਾ ਬੁਲਾਓ ਹੈ ਨਾ ਹੈਰਾਨੀ ਦੀ ਗੱਲ। 2 ਜਾਂ 3 ਲੋਕਾਂ ਦੇ ਕਹਿਣ ‘ਤੇ ਸੈਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ।

ਅਮਨ ਅਰੋੜ ਨੇ ਅੱਗੇ ਕਿਹਾ ਕਿ ਮੰਤਰੀ ਮੰਡਲ ਦੀ ਸਲਾਹ ਤੋਂ ਬਾਅਦ ਸੈਸ਼ਨ ਬੁਲਾਇਆ ਜਾਂਦਾ ਹੈ ਪਰ ਹੁਣ ਵਾਪਸ ਲੈਣ ਲਈ ਸਰਕਾਰ ਦੀ ਇਜਾਜ਼ਤ ਜ਼ਰੂਰੀ ਨਹੀਂ ਸਮਝੀ ਗਈ। ਇਨ੍ਹਾਂ ਨੇ ਲੋਕਤੰਤਰ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਇਹ ਭਾਜਪਾ ਅਤੇ ਕਾਂਗਰਸ ਨੇ ਮਿਲ ਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਬੁਲੰਦ ਰੱਖਿਆ ਜਾਵੇਗਾ। ਮੁੱਖ ਮੰਤਰੀ ਆਪਣੇ ਕੈਬਨਿਟ ਮੰਤਰੀ ਅਤੇ ਏਜੀ ਦਫ਼ਤਰ ਨਾਲ ਮਿਲ ਕੇ ਅਗਲਾ ਫੈਸਲਾ ਲੈਣਗੇ। ਸਵੇਰੇ 9:00 ਵਜੇ ਮੁੱਖ ਮੰਤਰੀ ਭਗਤ ਮਾਨ ਨੇ ਵਿਧਾਨ ਸਭਾ ਵਿੱਚ ਹੀ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਦੀ ਮੀਟਿੰਗ ਸੱਦੀ ਹੈ। ਇਸ ਦੌਰਾਨ ਉੱਥੇ ਹੀ ਮੌਕ ਸੈਸ਼ਨ ਸ਼ੁਰੂ ਕੀਤਾ ਜਾ ਸਕਦਾ ਹੈ।

ਭਗਵੰਤ ਮਾਨ ਸਰਕਾਰ ਨੂੰ ਰਾਜਪਾਲ ਵੱਲੋਂ ਵੱਡਾ ਝਟਕਾ, ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਨੂੰ ਕੀਤਾ ਰੱਦ

ਪੰਜਾਬ ਦੇ ਰਾਜਪਾਲ ਵੱਲੋਂ ਸੈਸ਼ਨ ਸੱਦਣ ਦੀ ਇਜਾਜ਼ਤ ਨੂੰ ਲਿਆ ਗਿਆ ਵਾਪਸ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਭਗਵੰਤ ਮਾਨ ਦੀ ਸਰਕਾਰ ਵਲੋਂ ਸੱਦੇ ਗਏ ਇੱਕ ਦਿਨਾਂ ਵਿਧਾਨ ਸਭਾ ਸੈਸ਼ਨ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਹੁਣ ਅੱਜ ਵੀਰਵਾਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਦੀ ਬੈਠਕ ਨੂੰ ਨਹੀਂ ਕੀਤਾ ਜਾ ਸਕਦਾ ਹੈ। ਪੰਜਾਬ ਦੇ ਰਾਜਪਾਲ ਵੱਲੋਂ 20 ਸਤੰਬਰ ਨੂੰ ਦਿੱਤੀ ਗਈ ਸੈਸ਼ਨ ਸੱਦਣ ਦੀ ਇਜਾਜ਼ਤ ਨੂੰ ਵਾਪਸ ਲੈ ਲਿਆ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ, ਜਿਸ ਨਾਲ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ। (Punjab Vidhan Sabha Update)

  • ਕਾਨੂੰਨੀ ਸਲਾਹ ਲੈਣ ਤੋਂ ਬਾਅਦ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਲਿਆ ਫੈਸਲਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਬੁੱਧਵਾਰ ਸ਼ਾਮ ਨੂੰ ਇੱਕ ਆਦੇਸ਼ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਉਨਾਂ ਦੇ ਦਫ਼ਤਰ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਤੇ ਸੁਖਪਾਲ ਖਹਿਰਾ ਵਲੋਂ ਇੱਕ ਪੱਤਰ ਭੇਜਿਆ ਗਿਆ ਸੀ। ਜਿਸ ਵਿੱਚ ਇਹ ਲਿਖਿਆ ਗਿਆ ਸੀ ਕਿ ਪੰਜਾਬ ਸਰਕਾਰ ਵਲੋਂ ਸੱਦਿਆ ਗਿਆ ਸੈਸ਼ਨ ਨਿਯਮਾਂ ਤੋਂ ਉਲਟ ਹੈ, ਕਿਉਂਕਿ ਹਮੇਸ਼ਾ ਹੀ ਸਰਕਾਰ ’ਤੇ ਬੇਭਰੋਸਗੀ ਪੇਸ਼ ਕਰਨ ਲਈ ਮਤਾ ਪੇਸ਼ ਕੀਤਾ ਜਾਂਦਾ ਰਿਹਾ ਹੈ ਪਰ ਸਰਕਾਰ ਵੱਲੋਂ ਭਰੋਸਗੀ ਮਤਾ ਪੇਸ਼ ਕੀਤਾ ਜਾਏਗਾ, ਇਹ ਸੰਵਿਧਾਨ ਦੀ ਪਰਿਭਾਸ਼ਾ ਵਿੱਚ ਹੀ ਨਹੀਂ ਹੈ ਅਤੇ ਵਿਧਾਨ ਸਭਾ ਦੇ ਨਿਯਮਾਂ ਵਿੱਚ ਵੀ ਇਹੋ ਜਿਹਾ ਕੁਝ ਨਹੀਂ ਹੈ।

ਬਨਵਾਰੀ ਲਾਲ ਪੁਰੋਹਿਤ ਦੇ ਦਫ਼ਤਰ ਅਨੁਸਾਰ ਇਸ ਮਾਮਲੇ ਵਿੱਚ ਏ.ਐਸ.ਜੀ ਭਾਰਤ ਸਰਕਾਰ ਸੱਤਿਆ ਪਾਲ ਜੈਨ ਨੂੰ ਕਾਨੂੰਨੀ ਸਲਾਹ ਦੇਣ ਲਈ ਕਿਹਾ ਸੀ ਤਾਂ ਸੱਤਿਆ ਪਾਲ ਜੈਨ ਵੱਲੋਂ ਆਪਣੀ ਸਲਾਹ ਦਿੱਤੀ ਗਈ ਕਿ ਪੰਜਾਬ ਵਿਧਾਨ ਸਭਾ ਦੇ ਨਿਯਮਾਂ ਵਿੱਚ ਭਰੋਸਗੀ ਦਾ ਮਤਾ ਪੇਸ਼ ਕਰਨ ਲਈ ਕੋਈ ਖ਼ਾਸ ਨਿਯਮ ਨਹੀਂ ਹੈ। ਇਸ ਸਲਾਹ ਮਿਲਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਵਿਧਾਨ ਸਭਾ ਦਾ ਸੈਸ਼ਨ ਸੱਦਣ ਦੀ ਇਜਾਜ਼ਤ ਨੂੰ ਵਾਪਸ ਲੈ ਲਿਆ ਗਿਆ।

ਇਹ ਵੀ ਪੜ੍ਹੋ :ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਵਿੱਪ, ਸਾਰੇ ਵਿਧਾਇਕਾਂ ਨੂੰ ਹਾਜ਼ਰ ਰਹਿਣ ਦੇ ਆਦੇਸ਼ ਜਾਰੀ 

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here