Breaking News

ਫਿਰੋਜ਼ਪੁਰ ਤੋਂ ਸੁਖਬੀਰ ਤੇ ਬਠਿੰਡਾ ਤੋਂ ਹਰਸਿਮਰਤ ਲੜਨਗੇ ਚੋਣ

Lok Sabha Election: Harsimrat Bathinda And Sukhbir Ferozepur Candidates

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਵੇਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਐਲਾਨ

ਜਲਾਲਾਬਾਦ ,ਰਜਨੀਸ਼ ਰਵੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਫਿਰੋਜ਼ਪੁਰ ਅਤੇ ਬਠਿੰਡਾ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੰਗਲਵਾਰ ਸਵੇਰੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਇਸ ਸਬੰਧੀ ਐਲਾਨ ਕਰਦਿਆਂ ਦੱਸਿਆ ਕਿ ਫਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਪਾਰਟੀ ਦੇ ਉਮੀਦਵਾਰ ਹੋਣਗੇ। ਇਥੇ ਵਰਣਨਯੋਗ ਹੈ ਕਿ ਫਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਦਾ ਮੁਕਾਬਲਾ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨਾਲ ਹੋਵੇਗਾ, ਜਦੋਂ ਕਿ ਬੀਬੀ ਹਰਸਿਮਰਤ ਕੌਰ ਬਾਦਲ ਦੇ ਮੁਕਾਬਲੇ ਕਾਂਗਰਸ ਨੇ ਬਠਿੰਡਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਹਿਲਾਂ ਹੀ ਐਲਾਨਿਆ ਹੋਇਆ ਹੈ।

ਉੱਥੇ ਹੀ ‘ਪੰਜਾਬ ਡੈਮੋਕ੍ਰੇਟਿਕ ਅਲਾਇੰਸ’ ਵੱਲੋਂ ਸੁਖਪਾਲ ਸਿੰਘ ਖਹਿਰਾ ਇਸ ਸੀਟ ਤੋਂ ਕਾਂਗਰਸ ਤੇ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਾਹਮਣਾ ਕਰਨਗੇ। ਆਮ ਆਦਮੀ ਪਾਰਟੀ ਨੇ ਬਠਿੰਡਾ ਤੋਂ ਬਲਜਿੰਦਰ ਕੌਰ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਵੱਲੋਂ ਐਲਾਨੇ ਗਏ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਪਹਿਲਾਂ ਅਕਾਲੀ ਦਲ ਦੀ ਟਿਕਟ ਤੋਂ ਫਿਰੋਜ਼ਪੁਰ ਦੇ ਮੌਜੂਦਾ ਲੋਕ ਸਭਾ ਮੈਂਬਰ ਹਨ ਅਤੇ ਸਥਾਨਕ ਕਾਂਗਰਸੀ ਆਗੂਆਂ ਵੱਲੋਂ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦੇਣ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ ਜਿੱਥੇ ਅਕਾਲੀ ਦਲ ਵਰਕਰਾਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਉਮੀਦਵਾਰ ਬਣਾਉਣ ‘ਤੇ ਖ਼ੁਸ਼ੀ ਦੀ ਲਹਿਰ ਹੈ ਉੱਥੇ ਕਾਂਗਰਸ ਵਿੱਚ ਵਿਦਰੋਹ ਦੀਆਂ ਚਿੰਗਾਰੀਆਂ ਉੱਠ ਰਹੀਆਂ ਹਨ। ।

ਫਿਰੋਜ਼ਪੁਰ ਸੀਟ ਤੋਂ ਉਮੀਦਵਾਰ

1          ਸ਼੍ਰੋਮਣੀ ਅਕਾਲੀ ਦਲ ਤੋਂ ਸੁਖਬੀਰ ਸਿੰਘ ਬਾਦਲ
2          ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ਼ੇਰ ਸਿੰਘ ਘੁਬਾਇਆ
3          ਆਮ ਆਦਮੀ ਪਾਰਟੀ ਤੋਂ ਕਾਕਾ ਸਰਾਂ
4          ਡੈਮੋਕ੍ਰੇਟਿਕ ਅਲਾਇੰਸ ਤੋਂ ਹੰਸ ਰਾਜ ਗੋਲਡਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top