‘ਐਲਟੀਪੀ’ ਪਾਕਿਸਤਾਨ ‘ਚ ਅੱਤਵਾਦੀ ਸੰਗਠਨ ਐਲਾਨਿਆ

0
157

‘ਐਲਟੀਪੀ’ ਪਾਕਿਸਤਾਨ ‘ਚ ਅੱਤਵਾਦੀ ਸੰਗਠਨ ਐਲਾਨਿਆ

ਇਸਲਾਮਾਬਾਦ (ਏਜੰਸੀ)। ਪਾਕਿਸਤਾਨ ਸਰਕਾਰ ਨੇ ਤਹਿਰੀਕ ਏ ਲਬੈਇਕ ਪਾਕਿਸਤਾਨ (ਐਲਟੀਪੀ) ਨੂੰ ਅੱਤਵਾਦੀ ਸੰਗਠਨ ਘੋਸ਼ਿਤ ਕੀਤਾ ਹੈ। ਡਾਨ ਅਖਬਾਰ ਨੇ ਵੀਰਵਾਰ ਨੂੰ ਆਪਣੀ ਰਿਪੋਰਟ ‘ਚ ਦੱਸਿਆ ਕਿ ਸਰਕਾਰ ਨੇ ਐਲਟੀਪੀ ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਇਸ ਦੇ ਮੈਂਬਰਾਂ ਨੂੰ ਰੋਕਣ ਲਈ ਫੌਜ, ਰੇਂਜਰਾਂ ਅਤੇ ਪੁਲਸ ਨੂੰ ਤਾਇਨਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਰਚ ਕੱਢਣ ਵਾਲੀ ਇਸ ਜਥੇਬੰਦੀ ਦੇ ਕਿਸੇ ਵੀ ਮੈਂਬਰ ਨੂੰ ਇਸਲਾਮਾਬਾਦ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਧਾਨਗੀ ‘ਚ ਹੋਈ ਕੈਬਨਿਟ ਮੀਟਿੰਗ ‘ਚ ਇਹ ਫੈਸਲਾ ਲਿਆ ਗਿਆ। ਪੰਜਾਬ ਸੂਬੇ ਦੀ ਸਰਕਾਰ ਦੀ ਬੇਨਤੀ ‘ਤੇ ਅਗਲੇ 60 ਦਿਨਾਂ ਤੱਕ ਅਮਨ ਕਾਨੂੰਨ ਨੂੰ ਬਣਾਈ ਰੱਖਣ ਲਈ ਪੰਜਾਬ ‘ਚ ਰੇਜ਼ਰ ਤਾਇਨਾਤ ਕਰ ਦਿੱਤੇ ਗਏ ਹਨ। ਰਿਪੋਰਟ ਦੇ ਅਨੁਸਾਰ, ਸਰਕਾਰ ਨੇ ਸਪੱਸ਼ਟ ਕੀਤਾ ਕਿ ਉਹ ਪਾਕਿਸਤਾਨ ਵਿੱਚ ਫਰਾਂਸੀਸੀ ਦੂਤਾਵਾਸ ਨੂੰ ਬੰਦ ਕਰਨ ਦੀ ਟੀਐਲਪੀ ਦੀ ਮੰਗ ਨੂੰ ਪੂਰਾ ਨਹੀਂ ਕਰੇਗੀ ਅਤੇ ਇਸ ਸਮੇਂ ਪਾਕਿਸਤਾਨ ਵਿੱਚ ਕੋਈ ਫਰਾਂਸੀਸੀ ਰਾਜਦੂਤ ਨਹੀਂ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ