Breaking News

ਲੁਧਿਆਣਾ : ਜਬਰ ਜਨਾਹ ਮਾਮਲੇ ‘ਚ ਤੀਜਾ ਮੁਲਜ਼ਮ ਗ੍ਰਿਫਤਾਰ

Ludhiana, Third, Accused, Arrested, Rape

ਲੁਧਿਆਣਾ : ਲੁਧਿਆਣਾ ‘ਚ ਹੋਏ ਜਬਰ ਜਨਾਹ ਦੇ ਮਾਮਲੇ ਵਿਚ ਪੁਲਸ ਨੂੰ ਤੀਜੀ ਸਫਲਤਾ ਹੱਥ ਲੱਗੀ ਹੈ। ਪੁਲਸ ਨੇ ਸੁਰਮੂ ਨਾਂ ਦੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।  ਜਾਣਕਾਰੀ ਮੁਤਾਬਕ ਇਸ ਮੁਲਜ਼ਮ ਨੂੰ ਚੱਕ ਕਲਾਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਡੀ. ਆਈ. ਜੀ. ਨੇ ਕਿਹਾ ਕਿ ਮੁਲਜ਼ਮ ਕਠੂਆ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਹੈ ਜੋ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਠੂਆ ‘ਚ ਹੀ ਜਾ ਕੇ ਲੁਕਿਆ ਹੋਇਆ ਸੀ ਪਰ ਪੁਲਸ ਲਗਾਤਾਰ ਉਸ ਨੂੰ ਟਰੇਸ ਕਰ ਰਹੀ ਸੀ ਜਿਸ ਤੋਂ ਬਾਅਦ ਉਸ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ। ਇਸ ਮਾਮਲੇ ਵਿਚ ਹੁਣ ਤੱਕ ਤਿੰਨ ਮੁਲਜ਼ਮ ਗ੍ਰਿਫ਼ਤਾਰ ਹੋ ਚੁੱਕੇ ਹਨ ਅਤੇ ਅਜੇ ਵੀ ਕੁਝ ਮੁਲਜ਼ਮਾਂ ਦੀ ਗ੍ਰਿਫਤਾਰੀ ਬਾਕੀ ਹੈ। ਪੁਲਸ ਇਸ ਨੂੰ ਵੱਡੀ ਕਾਮਯਾਬੀ ਦੇ ਰੂਪ ‘ਚ ਵੇਖ ਰਹੀ ਹੈ ਅਤੇ ਦਾਅਵਾ ਕੀਤਾ ਹੈ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਤੋਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਡੀ. ਆਈ. ਜੀ. ਨੇ ਕਿਹਾ ਕਿ ਮੁਲਜ਼ਮ ਸੁਰਮੂ ਨੂੰ ਅਦਾਲਤ ‘ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਫਿਰ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top